09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

'ਆਪ' ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 02-09-2025
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)- ਹਲਕਾ ਪੱਟੀ ਦੇ ਦਰਿਆ ਨਾਲ ਲੱਗਦੇ ਸਾਰੇ ਪਿੰਡਾਂ ਵਿਚ ਹਮੇਸ਼ਾਂ ਦੀ ਤਰ੍ਹਾਂ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ ਨਿੱਜੀ ਮਦਦ ਕੀਤੀ ਅਤੇ ਪਸ਼ੂਆਂ ਲਈ ਚਾਰਾਂ ਅਤੇ ਫ਼ੀਡ ਚੋਕਰ ਦਾ ਪ੍ਰਬੰਧ ਲਗਾਤਾਰ ਕਰ ਰਹੇ ਹਾਂ ਅਤੇ ਜੋ ਸੰਭਵ ਮਦਦ ਮੌਕੇ ਤੇ ਕਿਸੇ ਵੀ ਪਰਿਵਾਰ ਦੀ ਹੋ ਸਕਦੀ ਉਹ ਵੀ ਕਰ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੀ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਪੱਟੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਕੈਬਿਨੇਟ ਮੰਤਰੀ ਸਰਦਾਰ ਲਾਲਜੀਤ ਸਿੰਘ ਭੁੱਲਰ, ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ, ਹਲਕਾ ਇੰਚਾਰਜ ਤਰਨ ਤਾਰਨ ਤੋਂ ਹਰਮੀਤ ਸਿੰਘ ਸੰਧੂ ਅਤੇ ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਦਿਲਬਾਗ ਸਿੰਘ, ਰਜਵੰਤ ਕੌਰ, ਸਰਬਜੀਤ ਕੌਰ, ਨਿੰਦਰਪਾਲ ਕੌਰ, ਰਣਜੀਤ ਕੌਰ ਵੀ ਮੌਜੂਦ ਸਨ | ਇਸ ਮੌਕੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲਈ ਜਾ ਰਹੀ ਹੈ ਅਤੇ ਹਲਕੇ ਦੇ ਮੰਤਰੀ ਆਪ ਮੁਹਾਰੇ ਹੋ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਹਲਕੇ ਤੋਂ ਮੁੜ ਜਿੱਤ ਦਾ ਝੰਡਾ ਲਹਿਰਾਉਣਗੇ- ਰਣੀਕੇ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲਾਂ ਅਤੇ ਹੋਰ ਸਾਮਾਨ ਸਮੇਤ ਚੋਰ ਕਾਬੂ
Ad Position 24