09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕਰਮੂੰਵਾਲਾ, ਧੂੰਦਾ ਅਤੇ ਖਾਰਾ ਵਿਖੇ ਮੈਡੀਕਲ ਕੈਂਪ 'ਚ ਲੋਕਾਂ ਦੀ ਸਿਹਤ ਜਾਂਚ- ਡਾਕਟਰ ਗਿੱਲ

Ad Position 21
No active advertisement
ਅਜੀਤ ਡੈਸਕ 02-09-2025
ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ ਚੋਹਲਾ)- ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਸਿਸਟੈਂਟ ਸਿਵਲ ਸਰਜਨ ਡਾਕਟਰ ਸੁਰਿੰਦਰ ਅਤੇ ਐਪੀਡੀਮੋਲੋਜਿਸਟ ਡਾਕਟਰ ਰਾਘਵ ਗੁਪਤਾ ਵਲੋਂ ਵੱਖ-ਵੱਖ ਪਿੰਡਾਂ ਵਿਚ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐੱਚ.ਸੀ. ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਲਗਾਏ ਗਏ ਮੈਡੀਕਲ ਕੈਂਪਾਂ ਦੀ ਚੈਕਿੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅਸਿਸਟੈਂਟ ਸਿਵਲ ਸਰਜਨ ਡਾਕਟਰ ਸੁਰਿੰਦਰ ਅਤੇ ਜ਼ਿਲ੍ਹਾ ਮਲੇਰੀਆ ਅਫਸਰ ਡਾਕਟਰ ਰਾਘਵ ਗੁਪਤਾ ਵਲੋਂ ਪਿੰਡ ਕਰਮੂੰਵਾਲਾ, ਧੂੰਦਾ ਅਤੇ ਪਿੰਡ ਖਾਰਾ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿਚ ਪਹੁੰਚ ਕੇ ਚੈਕਿੰਗ ਕੀਤੀ ਅਤੇ ਹਾਜਰ ਲੋਕਾਂ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਮੇਂ ਅਸਿਸਟੈਂਟ ਸਿਵਲ ਸਰਜਨ ਡਾਕਟਰ ਸੁਰਿੰਦਰ ਅਤੇ ਜ਼ਿਲ੍ਹਾ ਮਲੇਰੀਆ ਅਫਸਰ ਡਾਕਟਰ ਰਾਘਵ ਗੁਪਤਾ ਵਲੋਂ ਲੋਕਾਂ ਨੂੰ ਬਰਸਾਤੀ ਦਿਨਾਂ ਵਿਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਨਾਲ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ ਗਮਲਿਆਂ ਅਤੇ ਟਾਇਰਾਂ ਵਿਚ ਪਾਣੀ ਇੱਕਠਾ ਨਾ ਹੋਣ ਦੇਣ ਅਤੇ ਕੂਲਰਾਂ ਵਿਚੋਂ ਹਫਤੇ ਵਿਚ ਇਕ ਵਾਰ ਪਾਣੀ ਬਾਹਰ ਕੱਢਕੇ ਸਾਫ ਸਫਾਈ ਕਰਨ ਤਾਂ ਜੋ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ | ਇਸ ਸਮੇਂ ਹੈਲਥ ਵਰਕਰ ਅਮਨਦੀਪ ਸਿੰਘ ਧੂੰਦਾ, ਹੈਲਥ ਵਰਕਰ ਪਰਮਿੰਦਰ ਢਿਲੋਂ, ਹੈਲਥ ਵਰਕਰ ਕਵਲਜੀਤ ਸਿੰਘ, ਹੈਲਥ ਵਰਕਰ ਅਮਨਦੀਪ ਸਿੰਘ ਫਤਿਹਾਬਾਦ, ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ, ਹੈਲਥ ਵਰਕਰ ਅਮਨਪ੍ਰੀਤ ਸਿੰਘ ਭੈਲ, ਸੀ.ਐੱਚ.ਓ.ਰਣਜੀਤ ਕੌਰ, ਸੀ.ਐੱਚ.ਓ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਇੰਸਪੈਕਟਰ ਬਲਰਾਜ ਸਿੰਘ ਬਿਹਾਰੀਪੁਰ ਜ਼ਿਮਨੀ ਚੋਣ ਤਰਨ ਤਾਰਨ ਲਈ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦੇਵੇ-ਪਿੰਦੂ ਭਰੋਵਾਲ
Ad Position 24