10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੈਬਨਿਟ ਮੰਤਰੀ ਈ.ਟੀ.ਓ. ਨੇ ਜ਼ਮੀਨ ਖਿਸਕਣ ਕਾਰਨ ਪਏ ਟੋਏ ਨੂੰ ਪੂਰਨ 'ਚ ਕੀਤੀ ਮਦਦ

Ad Position 21
No active advertisement
ਅਜੀਤ ਡੈਸਕ 02-09-2025
ਹਰੀਕੇ ਪੱਤਣ, 1 ਸਤੰਬਰ (ਸੰਜੀਵ ਕੁੰਦਰਾ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਨੇੜੇ੍ਹ ਮਰੜ ਪਿੰਡ ਵਿਖੇ ਜ਼ਮੀਨ ਖਿਸਕਣ ਕਾਰਨ ਪਏ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਟੋਏ ਨੂੰ ਪੂਰਨ ਵਿਚ ਪਿੰਡ ਵਾਸੀਆਂ ਦੀ ਮਦਦ ਕੀਤੀ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਕਿੜੀਆਂ ਪਿੰਡ ਦੀ ਦਰਿਆ ਨਾਲ ਲੱਗਦੀ ਜ਼ਮੀਨ ਨੂੰ ਲੱਗੀ ਢਾਹ ਦਾ ਵੀ ਮੌਕੇ 'ਤੇ ਪਹੁੰਚ ਕੇ ਜਾਇਜਾ ਲਿਆ ਗਿਆ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਸੀਨੀਅਰ ਆਈ.ਏ.ਐਸ. ਅਫਸਰ ਬਸੰਤ ਗਰਗ, ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਉਹਨਾਂ ਦੇ ਨਾਲ ਸਨ | ਇਸ ਮੌਕੇ ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ 1 ਹੋਰ ਅਗਨਬੋਟ ਖ਼ਰੀਦ ਕੇ ਅਜਨਾਲਾ ਭੇਜਿਆ ਅਗਲੀ ਖ਼ਬਰ ਨਗਰ ਢੋਟੀਆਂ ਦੇ 'ਚ ਗੁਰਮਤਿ ਸਮਾਗਮ ਕਰਵਾਇਆ
Ad Position 24