24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਤੁਰੰਤ ਕੀਤੀ ਜਾਵੇ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 03-09-2025
ਹਰੀਕੇ ਪੱਤਣ, 2 ਸਤੰਬਰ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਅਤੇ ਜਨਰਲ ਹਰਵਿੰਦਰ ਸਿੰਘ ਗਿੱਲ ਵੈਰੋਵਾਲ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਪੰਜਾਬ ਵਿਚ ਹੜ੍ਹਾਂ ਨੇ ਗੰਭੀਰ ਹਾਲਾਤ ਪੈਦਾ ਕਰ ਦਿੱਤੇ ਹਨ, ਜਿੱਥੇ ਕਿਸਾਨ ਮਜ਼ਦੂਰ ਅਤੇ ਆਮ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਕਿਸਾਨ ਦੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ, ਘਰ ਢਹਿ ਗਏ ਹਨ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ ਮੰਗ ਕੀਤੀ ਗਈ ਹੈ ਕਿ ਹੜ੍ਹਾਂ ਲਈ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਜਿੰਮੇਵਾਰ ਹਨ | ਹਾਈਕੋਰਟ ਤੇ ਮੌਜੂਦਾ ਜੱਜ ਦੀ ਅਗਵਾਈ ਵਿਚ ਕਮਿਸ਼ਨ ਬਣਾ ਕੇ ਇਸਦੀ ਜਾਂਚ ਕੀਤੀ ਜਾਵੇ | ਹੜ੍ਹਾਂ ਨੂੰ ਰੋਕਣ ਦਾ ਪੱਕਾ ਪ੍ਰਬੰਧ ਕਰਨ ਲਈ ਠੋਸ ਯੋਜਨਾ ਬੰਦੀ ਕੀਤੀ ਜਾਵੇ, ਹੜ੍ਹਾਂ ਦੌਰਾਨ ਮਾਰੇ ਗਏ ਪ੍ਰਤੀ ਵਿਅਕਤੀ ਨੂੰ 10 ਲੱਖ ਦੀ ਮੁਆਵਜਾ ਰਾਸ਼ੀ, ਢਹਿ ਗਏ ਮਕਾਨਾਂ ਲਈ 10 ਲੱਖ ਰੁਪਏ ਪ੍ਰਤੀ ਮਕਾਨ, ਮੱਝ, ਗਾਂ ਲਈ ਇਕ ਲੱਖ ਰੁਪਏ ਮੁਆਜਵਾ ਅਤੇ ਹੜ੍ਹਾਂ ਦੀ ਮਾਰ ਹੇਠ ਆਈਆਂ ਫਸਲਾਂ ਲਈ 70 ਹਾਜ਼ਰ ਰੁਪਏ ਪ੍ਰਤੀ ਏਕੜ ਤੇ ਗੰਨੇ ਦੀ ਫ਼ਸਲ ਲਈ ਇਕ ਲੱਖ ਦਾ ਮੁਆਵਜ਼ਾ ਦਿੱਤਾ ਜਾਵੇ ਮੁਆਵਜ਼ਾ ਦਿੱਤਾ ਜਾਵੇ | ਪੀੜਤ ਕਿਸਾਨਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇ | ਜੇਕਰ ਸਰਕਾਰ ਨੇ ਉਪਰੋਕਤ ਮੰਗਾਂ ਤੇ ਫੌਰੀ ਅਮਲ ਨਾ ਕੀਤਾ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਸੰਤ ਸੁਖਦੇਵ ਸਿੰਘ ਬੇਰ ਕਲਾਂ ਗੁਰਮਤਿ ਗੁਰਸ਼ਬਦ ਪ੍ਰਚਾਰ ਫੇਰੀ ਉਪਰੰਤ ਵਾਪਸ ਪਰਤੇ
Ad Position 24