ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਵਿਅਕਤੀ ਫ਼ਰਾਰ ਹਨ | ਐੱਸ.ਐੱਸ.ਪੀ.ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਗਸ਼ਤ ਦੌਰਾਨ ਬਲਰਾਜ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਹੰਸਾਂਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੇ ਗਸ਼ਤ ਦੌਰਾਨ ਦਿਲਬਾਗ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ਼ ਪਾਸੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਿੱਤਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਪੁੱਤਰਾਨ ਦਰਸ਼ਨ ਸਿੰਘ ਵਾਸੀਅਨ ਦੀਨੇਵਾਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 600 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹਨ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ.ਸਤਨਾਮ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਰਾਜਬੀਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਹੂਵਿੰਡ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |