24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚੱਲ ਰਹੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

Ad Position 21
No active advertisement
ਅਜੀਤ ਡੈਸਕ 03-09-2025
ਹਰੀਕੇ ਪੱਤਣ, 2 ਸਤੰਬਰ (ਸੰਜੀਵ ਕੁੰਦਰਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਬਿਆਸ-ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਤੇ ਪੁੱਜੇ | ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਤਲੁਜ ਦਰਿਆ ਦੇ ਪੁੱਲ ਤੋਂ ਹਰੀਕੇ ਹਥਾੜ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ | ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੰਪਰਦਾਇ ਕਾਰ ਸੇਵਾ ਸਰਹਾਲੀ ਦੇ ਉਪ ਮੁਖੀ ਸੰਤ ਬਾਬਾ ਹਾਕਮ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਮਿਲੇ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਬਾਬਾ ਹਾਕਮ ਸਿੰਘ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦੱਸਿਆ ਕਿ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਹੜ੍ਹਾਂ ਦੌਰਾਨ ਜਿੱਥੇ ਵੀ ਬੰਨ੍ਹ ਨੂੰ ਢਾਹ ਲੱਗੀ ਹੈ | ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਤੁਰੰਤ ਸੇਵਾ ਕਾਰਜ ਸ਼ੁਰੂ ਕੀਤੇ ਗਏ ਹਨ ਤੇ ਅੱਜ ਵੀ ਕਈ ਜਗ੍ਹਾ 'ਤੇ ਸੇਵਾ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਬਾਬਾ ਹਾਕਮ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਹੋ ਸਕੇ | ਜ਼ਿਕਰਯੋਗ ਹੈ ਕਿ ਸੰਪਰਦਾਇ ਵਲੋਂ ਪਿਛਲੇ ਤਿੰਨ ਹਫਤਿਆਂ ਤੋਂ ਹਰੀਕੇ ਹੈੱਡ ਵਰਕਸ ਤੋਂ ਨਿਵਾਣ ਵੱਲ ਕਈ ਥਾਵਾਂ 'ਤੇ ਬੰਨ ਨੂੰ ਲੱਗ ਰਹੇ ਖੋਰੇ ਨੂੰ ਰੋਕਣ ਲਈ ਵੱਡੇ ਯਤਨ ਕੀਤੇ ਹਨ, ਜਿਸ ਵਿਚ ਸਭਰਾ, ਘੜੁੰਮ, ਕੁੱਤੀਵਾਲਾ, ਗੱਟੀ ਹਰੀਕੇ, ਮਰੜ ਆਦਿ ਕਈ ਥਾਵਾਂ ਹਨ, ਜਿੱਥੇ ਬੰਨ ਨੂੰ ਢਾਹ ਲੱਗ ਰਹੀ ਸੀ ਅਤੇ ਖਤਰਾ ਲਗਾਤਾਰ ਮੰਡਰਾ ਰਿਹਾ ਸੀ | ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਜਥੇਦਾਰ ਸਾਲ 2023 ਵਿਚ ਨਿਭਾਈਆਂ ਗਈਆਂ ਹੜ੍ਹਾਂ ਦੌਰਾਨ ਸੇਵਾਵਾਂ ਨਾਲ ਕਾਫ਼ੀ ਤਜਰਬਾ ਹਾਸਲ ਕਰ ਚੁੱਕੇ ਸਨ | ਉਨ੍ਹਾਂ ਦਾ ਇਹ ਤਜਰਬਾ ਸਾਲ 2025 ਦੇ ਹੜ੍ਹਾਂ ਵਿਚ ਬਚਾਓ ਕਾਰਜਾਂ ਲਈ ਬਹੁਤ ਮਦਦਗਾਰ ਸਾਬਤ ਹੋਇਆ | ਸੰਪਰਦਾਇ ਵਲੋਂ ਬੰਨਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਹੜ੍ਹ ਪੀੜਤਾਂ ਲਈ ਰੈਸਕਿਊ ਆਪ੍ਰੇਸ਼ਨ ਅਤੇ ਰਾਹਤ ਸਮੱਗਰੀ ਵੰਡਣ ਦੇ ਕਾਰਜ ਵੀ ਚੱਲ ਰਹੇ ਹਨ | ਡੇਰਾ ਬਾਬਾ ਨਾਨਕ ਅਤੇ ਅਜਨਾਲਾ ਇਲਾਕੇ ਵਿਚ ਤਿੰਨ ਅਗਨਬੋਟ ਸਮੇਤ ਹੋਰ ਸੇਵਾਵਾਂ ਵੀ ਕੀਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦਾ ਕੀਤਾ ਦੌਰਾ ਅਗਲੀ ਖ਼ਬਰ ਪਰਚੇ 'ਚ ਨਾਮਜ਼ਦ ਵਿਅਕਤੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕਰਨ ਦੇ ਦੋਸ਼
Ad Position 24