24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੰਤਰੀ ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 03-09-2025
ਪੱਟੀ, 2 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦਾ ਦੌਰਾ ਕਰਕੇ ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ | ਉਨ੍ਹਾਂ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ | ਇਸ ਮੌਕੇ ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ 'ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ | ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਨ੍ਹਾਂ ਮੁਸ਼ਕਿਲ ਹਾਲਾਤਾਂ ਵਿਚ ਸਾਨੂੰ ਸਭ ਨੂੰ ਇਕ ਪਰਿਵਾਰ ਦੀ ਤਰ੍ਹਾਂ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਇਸ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਸਹਿਯੋਗ ਦੇ ਰਹੀਆਂ ਹਨ | ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨ ਅਤੇ ਆਮ ਲੋਕ ਸਾਰੇ ਮਿਲ ਕੇ ਵੱਡੇ ਪੱਧਰ 'ਤੇ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ | ਇਸ ਮੌਕੇ ਵਿਧਾਨ ਸਭਾ ਹਲਕਾ ਤਰਨ ਤਾਰਨ 'ਆਪ' ਦੇ ਇੰਚਾਰਜ ਹਰਮੀਤ ਸਿੰਘ ਸੰਧੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਿ੍ਤੀ ਯੂਨਿਟ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚੱਲ ਰਹੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ
Ad Position 24