24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਿ੍ਤੀ ਯੂਨਿਟ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਸ਼ਿਲਪਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਦੱਸਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਆਮ ਜਨਤਾ ਨੂੰ ਇਨਸਾਫ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਯਕੀਨੀ ਬਣਾਉਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਜਾਗਰਤੀ ਯੂਨਿਟਾਂ ਦੀ ਸਥਾਪਨਾ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮਕਸਦ ਕਾਨੂੰਨੀ ਸੇਵਾਵਾਂ ਸੰਸਥਾਵਾਂ ਨੂੰ ਲੋਕਲ ਸਰਕਾਰੀ ਸੰਸਥਾਵਾਂ ਜਿਵੇਂ ਕਿ ਪੰਚਾਇਤ ਨਗਰ ਕੌਸਲ ਆਦਿ ਨਾਲ ਮਿਲ ਕੇ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਸ ਮਕਸਦ ਲਈ ਪੰਚਾਇਤ ਘਰ, ਸਕੂਲਾਂ, ਡਿਸਪੈਸਰੀਆਂ ਆਦਿ ਸਥਾਨਾਂ ਦੀ ਵਰਤੋਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਜਾਗੂਰਕਤਾ ਨੁੱਕੜ ਨਾਟਕਾਂ, ਮੋਬਾਈਲ ਫ਼ੋਨ ਅਤੇ ਮੁਨਾਦੀ ਸਾਧਨਾਂ ਰਾਹੀਂ ਫਲਾਈ ਜਾਵੇਗੀ, ਇਸ ਮੰਤਵ ਲਈ ਜੋ ਜਾਗਿ੍ਤੀ ਯੂਨਿਟ ਬਣਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਮੰਤਰੀ ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦਾ ਕੀਤਾ ਦੌਰਾ
Ad Position 24