ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੰਗਰੇਜ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਭੋਜੀਆ, ਜਤਿੰਦਰਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਕੋਟ ਧਰਮ ਚੰਦ, ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਗੰਡੀਵਿੰਡ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ | ਅਗਰ ਇਲਾਕੇ ਵਿਚ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੰਜਵੜ ਮੋੜ ਨਜਦੀਕ ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ, ਜੋ ਕਿ ਚੋਰੀ ਦਾ ਸੀ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |