24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਰਿ੍ਹਆਂ ਪੁਰਾਣੇ, ਭੈਲ ਅਤੇ ਪੱਖੋਪੁਰ ਵਿਖੇ ਲਗਾਏ ਮੈਡੀਕਲ ਕੈਂਪ ਵਿਚ ਲੋਕਾਂ ਨੂੰ ਦਵਾਈਆਂ ਦਿੱਤੀਆਂ - ਡਾ. ਗਿੱਲ

Ad Position 21
No active advertisement
ਅਜੀਤ ਡੈਸਕ 03-09-2025
ਚੋਹਲਾ ਸਾਹਿਬ, 2 ਸਤੰਬਰ (ਬਲਵਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਤਹਿਤ ਡਾ. ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ. ਸਰਹਾਲੀ ਦੀ ਅਗਵਾਈ ਹੇਠ ਪਿੰਡ ਵਰਿਆਂ ਪੁਰਾਣੇ, ਭੈਲ ਅਤੇ ਪੱਖੋਪੁਰ ਵਿਖੇ ਮੈਡੀਕਲ ਕੈਂਪ ਲਗਾਏ ਗਏ ਹਨ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੈਡੀਕਲ ਟੀਮਾਂ ਬਣਾ ਕੇ ਰੋਜ਼ਾਨਾਂ ਵੱਖ-ਵੱਖ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਅੱਜ ਵੀ ਪਿੰਡ ਵਰਿ੍ਹਆਂ ਪੁਰਾਣੇ, ਭੈਲ ਅਤੇ ਪਿੰਡ ਪੱਖੋਪੁਰ ਵਿਖੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਮੇਂ ਲੋਕਾਂ ਨੂੰ ਬਰਸਾਤੀ ਦਿਨਾਂ ਵਿਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਨਾਲ-ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਮੇਂ ਮੈਡੀਕਲ ਅਫਸਰ ਡਾ. ਕਵਰਪੁਨੀਤ ਸਿੰਘ, ਐ?ਸ.ਆਈ. ਦੀਨ ਦਿਆਲ, ਹੈਲਥ ਵਰਕਰ ਅਮਨਦੀਪ ਸਿੰਘ ਧੂੰਦਾ, ਹੈਲਥ ਵਰਕਰ ਜਸਪਿੰਦਰ ਸਿੰਘ, ਹੈਲਥ ਵਰਕਰ ਸੁਖਦੀਪ ਸਿੰਘ ਔਲਖ, ਹੈਲਥ ਵਰਕਰ ਅਮਨਦੀਪ ਸਿੰਘ ਫਤਿਆਬਾਦ, ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ, ਹੈਲਥ ਵਰਕਰ ਗੁਰਦਿਆਲ ਸਿੰਘ, ਹੈਲਥ ਵਰਕਰ ਦਲਜੀਤ ਸਿੰਘ ਚੰਬਾ, ਹੈਲਥ ਵਰਕਰ ਅਮਨਪ੍ਰੀਤ ਸਿੰਘ ਭੈਲ, ਬਲਵਿੰਦਰ ਸਿੰਘ ਲੱਡੂ, ਹੈਲਥ ਵਰਕਰ ਗੁਰਪਵਿੱਤਰ ਸਿੰਘ, ਤੇਜਿੰਦਰ ਸਿੰਘ ਵਾਰਡ ਅਟੈਂਡਡ, ਸੀ.ਐਚ.ਓ. ਰਣਜੀਤ ਕੌਰ, ਸੀ.ਐਚ.ਓ. ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਸਹਾਇਤਾ ਕਰਕੇ ਕੇਂਦਰ ਸਰਕਾਰ ਆਪਣਾ ਫਰਜ਼ ਪੂਰਾ ਕਰੇ-ਦਰਾਜਕੇ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀ ਕਾਬੂ
Ad Position 24