24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਦੀ ਸਹਾਇਤਾ ਕਰਕੇ ਕੇਂਦਰ ਸਰਕਾਰ ਆਪਣਾ ਫਰਜ਼ ਪੂਰਾ ਕਰੇ-ਦਰਾਜਕੇ

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ਼ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਗ਼ਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ਚੋਅ ਰਹੀਆਂ ਹਨ ਤੇ ਕਈ ਘਰਾਂ ਦੀਆਂ ਛੱਤਾਂ ਵੀ ਡਿੱਗ ਚੁੱਕੀਆਂ ਹਨ | ਬਾਰਿਸ਼ ਇਸ ਵਾਰ ਆਫ਼ਤ ਬਣ ਕੇ ਆਈ ਹੈ, ਲੋਕ ਹੜਾਂ ਦੀ ਮਾਰ ਚੱਲ ਰਹੇ ਹਨ ਅਤੇ ਘਰੋਂ ਬੇਘਰ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਖੇਤ ਮਜ਼ਦੂਰਾਂ ਦੀਆਂ ਇਨ੍ਹਾਂ ਭਖਦੀਆਂ ਮੰਗਾਂ ਨੂੰ ਲੈ ਕੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 17 ਸਤੰਬਰ ਦਿਨ ਬੁੱਧਵਾਰ ਨੂੰ ਮਾਝਾ ਤੇ ਦੁਆਬਾ ਜ਼ੋਨ ਦਾ ਵੱਡਾ ਇਕੱਠ ਕਰਕੇ ਜਲੰਧਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੀਨੀਅਰ ਆਗੂ ਦਿਆਲ ਸਿੰਘ ਲੌਹੁਕਾ, ਚੰਦ ਸਿੰਘ ਤੁੜ, ਨਛੱਤਰ ਸਿੰਘ ਤੁੜ, ਹਰਜਿੰਦਰ ਸਿੰਘ ਚੂੰਘ, ਸੰਤੋਖ ਸਿੰਘ ਮੱਖੀ ਕਲਾਂ, ਜੋਗਿੰਦਰ ਸਿੰਘ ਖਡੂਰ ਸਾਹਿਬ, ਸਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਵਿਅਕਤੀ ਨੂੰ ਸੱਟਾਂ ਮਾਰੀਆਂ ਅਗਲੀ ਖ਼ਬਰ ਵਰਿ੍ਹਆਂ ਪੁਰਾਣੇ, ਭੈਲ ਅਤੇ ਪੱਖੋਪੁਰ ਵਿਖੇ ਲਗਾਏ ਮੈਡੀਕਲ ਕੈਂਪ ਵਿਚ ਲੋਕਾਂ ਨੂੰ ਦਵਾਈਆਂ ਦਿੱਤੀਆਂ - ਡਾ. ਗਿੱਲ
Ad Position 24