24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜੇਲ੍ਹ 'ਚੋਂ ਮੋਬਾਈਲ ਫੋਨ ਮਿਲਣ 'ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਜੇਲ੍ਹ ਵਿਚੋਂ ਮੋਬਾਈਲ ਫੋਨ ਅਤੇ ਹੋਰ ਸਮਾਨ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਉਪਰ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 2 ਕੀਪੈਡ ਮੋਬਾਈਲ ਫੋਨ, 9 ਟੱਚ ਮੋਬਾਈਲ ਫੋਨ ਸਮੇਤ ਤਿੰਨ 3 ਸਿੰਮ, 3 ਚਾਰਜਰ, 2 ਡਾਟਾ ਕੇਬਲ ਅਤੇ 5 ਈਅਰਫੋਨ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 28 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕਿਸ਼ਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵੇਰਕਾ ਅੰਮਿ੍ਤਸਰ ਦੀ ਤਲਾਸ਼ੀ ਦੌਰਾਨ ਉਸ ਪਾਸੋਂ 6 ਟੱਚ ਸਕਰੀਨ ਮੋਬਾਈਲ ਫੋਨ, 4 ਕੀਪੈਡ ਮੋਬਾਈਲ ਫੋਨ ਅਤੇ 1 ਈਅਰਪੋਡ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਪਰਮਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਧੌਬੀ ਮੁਹੱਲਾ ਜਲੰਧਰ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਕੀਪੈਡ ਮੋਬਾਈਲ ਫੋਨ, 3 ਡਾਟਾ ਕੇਬਲ, 2 ਅਡੱਪਟਰ, 1 ਈਅਰਫੋਨ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਉਕਤ ਮੋਬਾਈਲ ਫੋਨ ਜੇਲ੍ਹ ਵਿਚ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਪਿੰਡ ਕਰਮੂੰਵਾਲ ਅਤੇ ਘੜਕਾ ਵਿਖੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਵਿਅਕਤੀ ਨੂੰ ਸੱਟਾਂ ਮਾਰੀਆਂ
Ad Position 24