25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ-ਸਾਬਕਾ ਡੀ.ਐਸ.ਪੀ., ਸ਼ਾਹ ਮੀਆਂਵਿੰਡ

Ad Position 21
No active advertisement
ਅਜੀਤ ਡੈਸਕ 03-09-2025
ਮੀਆਂਵਿੰਡ, 2 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਦਰਿਆਵਾਂ ਵਿਚ ਹੜ੍ਹਾਂ ਵਲੋਂ ਮਚਾਈ ਗਈ ਤਬਾਹੀ ਕਾਰਨ ਲੋਕਾਂ ਦੇ ਮਕਾਨ, ਝੋਨਾ, ਗੰਨਾ ਅਤੇ ਪਸ਼ੂਆਂ ਦੇ ਚਾਰੇ ਤਹਿਸ-ਨਹਿਸ ਹੋ ਚੁੱਕੇ ਹਨ | ਇਸ ਵੱਡੀ ਤਬਾਹੀ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਕਿਸਾਨ ਆਪਣੀਆਂ ਫ਼ਸਲਾਂ ਦੀ ਹੋਈ ਬਰਬਾਦੀ ਅਤੇ ਢਹਿ ਢੇਰੀ ਹੋ ਗਏ ਘਰਾਂ ਨੂੰ ਦੇਖ-ਦੇਖ ਝੂਰ ਰਿਹਾ ਹੈ | ਇਹ ਸ਼ਬਦ ਸਾਬਕਾ ਡੀ.ਐਸ.ਪੀ. ਹਰਕਿ੍ਸ਼ਨ ਸਿੰਘ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਆਸ ਹੁੰਦੀ ਹੈ ਕਿ ਉਹ ਆਪਣੀ ਫ਼ਸਲ ਵੇਚ ਕੇ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਉਤਾਰ ਦੇਵੇਗਾ, ਪਰ ਕੁਦਰਤੀ ਆਫ਼ਤ ਨੇ ਉਨ੍ਹਾਂ ਦਾ ਸਭ ਕੁਝ ਮਿੱਟੀ ਵਿਚ ਮਿਲਾ ਦਿੱਤਾ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਦਰਦ ਨੂੰ ਘੱਟ ਕਰਨ ਲਈ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦੇਵੇ, ਤਾਂ ਜੋ ਉਨ੍ਹਾਂ ਨੂੰ ਕੁਝ ਨਾ ਕੁਝ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਇਯਾਲੀ ਨੇ ਵਲੀਪੁਰ ਕਲਾਂ 'ਚ ਪ੍ਰਸ਼ਾਸਨ ਵਲੋਂ ਬੁੱਢੇ ਨਾਲੇ ਨੂੰ ਤੋੜੇ ਜਾਣ ਦੇ ਮਨਸੂਬੇ ਨੂੰ ਫੇਲ੍ਹ ਕੀਤਾ <br/>
Ad Position 24