25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਬੁੱਢਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-09-2025
ਝਬਾਲ, 2 ਸਤੰਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਵਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਅਤੇ ਕਾਲਜ ਵਿਖੇ ਦਾਖਲ ਨਵੇਂ ਵਿਦਿਆਰਥੀ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਸਮਾਗਮ ਵਿਚ ਕਾਲਜ ਦੇ ਪੁਰਾਣੇ ਰਹਿ ਚੁੱਕੇ ਵਿਦਿਆਰਥੀ ਅਤੇ ਅਦਾਕਾਰੀ ਦੇ ਖੇਤਰ ਦੀ ਪ੍ਰਸਿੱਧ ਸ਼ਖ਼ਸੀਅਤ ਰਾਜਬੀਰ ਚੀਮਾ ਅਤੇ ਕਜਨਪ੍ਰੀਤ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਗੀਤ, ਸੋਲੋ ਡਾਂਸ, ਗਿੱਧਾ, ਕਵਿਤਾਵਾਂ ਆਦਿ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾਕਟਰ ਕਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਜੀਵਨ ਦੀ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ | ਮੁੱਖ ਮਹਿਮਾਨ ਰਾਜਵੀਰ ਚੀਮਾ ਅਤੇ ਕਜਨਪ੍ਰੀਤ ਢਿੱਲੋਂ ਨੇ ਬੱਚਿਆਂ ਨੂੰ ਆਪਣੇ ਅੰਦਰਲੇ ਗੁਣਾਂ ਨੂੰ ਪਹਿਚਾਨਣ 'ਤੇ ਜ਼ੋਰ ਦਿੱਤਾ | ਸਟੇਜ ਦਾ ਸੰਚਾਲਨ ਪ੍ਰੋ. ਸੁਰਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਢਿੱਲੋਂ ਨੇ ਬਾਖੂਬੀ ਨਿਭਾਇਆ | ਸਮਾਗਮ ਦੇ ਅੰਤ ਵਿਚ ਡਾ. ਅਮਰਬੀਰ ਸਿੰਘ ਨੇ ਇਸ ਸਮਾਗਮ ਸਫ਼ਲ ਬਣਾਉਣ ਲਈ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਵਾਸਤੇ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਤਜਿੰਦਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਅਮਰਜੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਸਿਧਾਰਥ ਸ਼ਰਮਾਂ, ਪ੍ਰੋ. ਅੰਮਿ੍ਤਪਾਲ ਸਿੰਘ, ਸੁਖਬੀਰ ਸਿੰਘ ਅਤੇ ਮੈਡਮ ਅਮਨਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਾਈਪਿੰਗ ਟੈਸਟ ਪਾਸ ਕਲਰਕ ਉਮੀਦਵਾਰਾਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ-ਸਾਬਕਾ ਡੀ.ਐਸ.ਪੀ., ਸ਼ਾਹ ਮੀਆਂਵਿੰਡ
Ad Position 24