25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਟਾਈਪਿੰਗ ਟੈਸਟ ਪਾਸ ਕਲਰਕ ਉਮੀਦਵਾਰਾਂ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)- ਐੱਸ.ਐੱਸ.ਐੱਸ. ਬੋਰਡ ਮੁਹਾਲੀ ਵਲੋਂ ਕਲਰਕ ਦੀ ਨੌਕਰੀ ਲਈ ਲਏ ਗਏ ਟਾਈਪਿੰਗ ਟੈਸਟ ਪਾਸ ਕਰਨ ਤੋਂ ਬਾਅਦ ਵੀ ਹਾਲੇ ਤੱਕ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਾ ਦਿੱਤੇ ਜਾਣ 'ਤੇ ਉਮੀਦਵਾਰਾਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਗੱਲਬਾਤ ਦੌਰਾਨ ਕਲਰਕ ਲਈ ਟਾਈਪਿੰਗ ਪਾਸ ਉਮੀਦਵਾਰਾਂ ਹਰਬਖਸ ਸਿੰਘ, ਦਲੀਪ ਸਿੰਘ, ਚਰਨਜੀਤ ਸਿੰਘ, ਸਰਵਨ ਸਿੰਘ, ਜਸਵਿੰਦਰ ਸਿੰਘ, ਰਜੇਸ ਕੁਮਾਰ, ਜਸਵਿੰਦਰ ਸਿੰਘ, ਵਿਕਰਮ ਸਿੰਘ, ਅਕਾਸ਼, ਅਮਨਦੀਪ ਸਿੰਘ, ਸਰਬਜੀਤ ਸਿੰਘ, ਗੁਰਨਾਮ ਸਿੰਘ ਆਦਿ ਨੇ ਦੱਸਿਆ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੌਕਰੀਆਂ ਦੇਣ ਦੀ ਗੱਲ ਕਹੀ ਜਾ ਰਹੀ ਹੈ, ਉਥੇ ਦੂਸਰੇ ਪਾਸੇ ਅਫਸਰਸ਼ਾਹੀ ਜਾਣ ਬੁੱਝ ਕੇ ਅਦਾਲਤ ਦੇ ਹੁਕਮਾਂ ਦੀ ਬਿਲਕੁੱਲ ਪ੍ਰਵਾਹ ਨਾ ਕਰਦੇ ਹੋਏ ਵੀ ਨੌਕਰੀ ਦੇਣ ਤੋਂ ਆਨਾਕਾਨੀ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਐੱਸ.ਐੱਸ.ਐੱਸ. ਬੋਰਡ ਮੁਹਾਲੀ ਵਿਚ ਸਾਲ 2013 ਵਿਚ 1192 ਕਲਰਕਾਂ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ | ਬੋਰਡ ਵਲੋਂ ਲਏ ਗਏ ਟਾਈਪਿੰਗ ਟੈਸਟ ਪਾਸ ਹੋਣ ਉਪਰੰਤ ਵੀ ਤਕਰੀਬਨ 150-200 ਉਮੀਦਵਾਰਾਂ ਨੂੰ ਇਹ ਕਹਿ ਉਨ੍ਹਾਂ ਨੂੰ ਨਿਯੁਕਤੀ ਨਹੀਂ ਦਿੱਤੇ ਗਏ ਕਿ ਉਨ੍ਹਾਂ ਨੇ ਦੂਸਰੇ ਰਾਜ ਤੋਂ ਡਿਸਟੈਂਸ ਮੋਡ ਰਾਹੀਂ ਪੜ੍ਹਾਈ ਕਰਦੇ ਹੋਏ ਡਿਗਰੀ ਹਾਸਲ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਸਾਲ 2015 ਵਿਚ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਵਲੋਂ ਸਾਡੇੇ ਹੱਕ ਵਿਚ ਪ੍ਰੈੱਸ ਕਾਨਫਰੰਸ ਪਟਿਆਲਾ ਵਿਖੇ ਕਰਕੇ ਉਸ ਸਮੇਂ ਦੀ ਸਰਕਾਰ 'ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਗਿਆ ਤੇ ਇਹ ਵਾਅਦਾ ਕੀਤਾ ਗਿਆ ਕਿ ਸਾਡੀ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ ਤੇ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲੇ ਤੱਕ ਆਪਣਾ ਵਾਆਦਾ ਪੂਰਾ ਨਹੀਂ ਕੀਤਾ | ਸਮੂਹ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਕਲਰਕ ਦੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਤੋਂ ਹੋਏ ਨੁਕਸਾਨ ਤੇ ਰੋਕਥਾਮ ਬਾਰੇ ਕਿਰਤੀ ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/... ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24