25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)- ਪੰਜਾਬ ਐਗਰੀਕਲਚਰਲ ਯੂਨੀਵਰਸਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ ਅਤੇ ਵਰਕਸ਼ਾਪ ਲਗਾਈ | ਜਿਸ ਵਿਚ 200 ਤੋਂ ਵੱਧ ਕਿਸਾਨਾਂ ਵਲੋਂੋ ਸ਼ਿਰਕਤ ਕੀਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ ਇੰਚਾਰਜ਼ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਨੇ ਆਏ ਹੋਏ ਸਾਰੇ ਕਿਸਾਨਾਂ ਅਤੇ ਸਾਇੰਸਦਾਨਾਂ ਨੂੰ ਜੀ ਆਇਆ ਆਖਿਆ | ਉਨ੍ਹਾਂ ਬਾਸਮਤੀ ਦੀ ਉੱਚ ਗੁਣਵੱਤਾ ਲਈ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਡਾ. ਪ੍ਰਮੋਦ ਕੁਮਾਰ ਤੋਮਰ, ਸਾਇੰਸਦਾਨ, ਬਾਸਮਤੀ ਐਕਸਪੋਰਟ ਡਿਵੈਲਪਮੈਂਟ ਫਾਊਾਡੇਸ਼ਨ ਨੇ ਬਾਸਮਤੀ ਦੀ ਖਰੀਦ ਅਤੇ ਨਿਰਯਾਤ ਦੌਰਾਨ ਆਉਣ ਵਾਲੀਆਂ ਮੁੱਖ ਸਮੱਸਿਆਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਗੈਰ ਸਿਫਾਰਸ਼ ਖੇਤੀ ਰਸਾਇਣਾਂ ਦੀ ਵਰਤੋਂ ਨਾ ਕੀਤੀ ਜਾਵੇ | ਡਾ. ਗੁਰਮੀਤ ਸਿੰਘ ਸੀਨੀਅਰ ਪਸਾਰ ਵਿਗਿਆਨੀ (ਕੀਟ ਵਿਗਿਆਨ) ਫਾਰਮ ਸਲਾਹਕਾਰ ਸੇਵਾ ਕੇਂਦਰ ਅੰਮਿ੍ਤਸਰ ਨੇ ਬਾਸਮਤੀ ਦੀ ਫ਼ਸਲ ਵਿਚ ਵਰਤੇ ਜਾਣ ਵਾਲੇ ਕੀਟਨਾਸ਼ਕਾਂ ਅਤੇ ਉਨ੍ਹਾਂ ਸਬੰਧੀ ਵਰਤੋਂ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ | ਡਾ. ਆਸਥਾ ਐਸੋਸੀਏਟ ਪ੍ਰੋਫੈਸਰ ਪੌਦ ਸੁਰੱਖਿਆ ਕਿ੍ਸ਼ੀ ਵਿਗਿਆਨ ਕੇਂਦਰ ਅੰਮਿ੍ਤਸਰ ਨੇ ਬਾਸਮਤੀ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਡਾ. ਰਾਜਨ ਭੱਟ ਐਸੋਸੀਏਟ ਪ੍ਰੋਫੈਸਰ ਭੂਮੀ ਵਿਗਿਆਨ ਵਲੋਂ ਖਾਦਾਂ ਦੀ ਸਹੀ ਵਰਤੋਂ ਬਾਰੇ ਜ਼ਰੂਰੀ ਨੁਕਤੇ ਸਾਂਝੇ ਕੀਤੇ | ਡਾ. ਨਵਜੋਤ ਸਿੰਘ ਬਰਾੜ ਸਹਾਇਕ ਪ੍ਰੋਫੈਸਰ ਫ਼ਸਲ ਵਿਗਿਆਨ ਕੇ.ਵੀ.ਕੇ ਬੂਹ ਤਰਨ ਤਾਰਨ ਨੇ ਨਦੀਨ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ | ਡਾ. ਜਤਿੰਦਰ ਮੰਨਣ ਫ਼ਸਲ ਵਿਗਿਆਨੀ, ਯੂਨੀਵਰਸਿਟੀ ਬੀਜ ਫਾਰਮ ਉਸਮਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫਾਰਸ਼ ਕੀਤੀਆਂ ਕਿਸਮਾਂ ਨੂੰ ਲਗਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ | ਡਾ. ਪਰਮਿੰਦਰ ਸਿੰਘ ਸੰਧੂ ਜ਼ਿਲ੍ਹਾ ਪਸਾਰ ਵਿਗਿਆਨੀ ਫ਼ਸਲ ਵਿਗਿਆਨ ਨੇ ਕਿਸਾਨਾਂ ਨੂੰ ਪੀ ਏ.ਯੂ. ਦੇ ਸਾਇੰਸਦਾਨਾਂ ਤੋਂ ਤਕਨੀਕੀ ਜਾਣਕਾਰੀ ਲੈ ਕੇ ਬਾਸਮਤੀ ਦੀ ਸੁਚੱਜੀ ਕਾਸ਼ਤ ਅਪਨਾਉਣ ਲਈ ਕਿਹਾ | ਡਾ. ਸਵਰੀਤ ਖਹਿਰਾ ਜ਼ਿਲ੍ਹਾ ਪਸਾਰ ਵਿਗਿਆਨੀ (ਫ਼ਲ) ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਵਿਚ ਫ਼ਲਦਾਰ ਬੂਟੇ ਲਗਉਣ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚੋਂ ਆਏ ਕਿਸਾਨਾਂ ਅਤੇ ਸਾਰੇ ਸਾਇੰਸਦਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਬਾਸਮਤੀ ਫ਼ਸਲ ਦੀ ਕਾਸ਼ਤ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੀਆਂ ਗਤੀਵਿਧੀਆਂ, ਇਨਾਮ ਜੇਤੂ ਕਿਸਾਨਾਂ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ, ਤੋਰੀਏ ਦੇ ਬੀਜ, ਧਾਤਾਂ ਦਾ ਚੂਰਾ ਅਤੇ ਪਸ਼ੂ ਚਾਟ ਦੀ ਵਿਕਰੀ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਹੜ੍ਹਾਂ ਤੋਂ ਹੋਏ ਨੁਕਸਾਨ ਤੇ ਰੋਕਥਾਮ ਬਾਰੇ ਕਿਰਤੀ ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/...
Ad Position 24