25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਿ ਸੰਘ ਜੀਓਬਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਨੰਬਰਦਾਰਾਂ ਨੇ ਹਾਜਰੀ ਲਗਵਾਈ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ | ਨੰਬਰਦਾਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜੋ ਚੋਣਾਂ ਵੇਲੇ ਨੰਬਰਦਾਰਾਂ ਨਾਲ ਵਾਅਦੇ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਜਾਵੇ | ਨੰਬਰਦਾਰਾਂ ਦੀਆਂ ਮੰਗਾਂ ਜਿਵੇਂ ਕਿ ਨੰਬਰਦਾਰੀ ਪਿਤਾ ਪੁਰਖੀ, 6 ਹਜ਼ਾਰ ਰੁਪਏ ਮਾਣ ਭੱਤਾ, ਸਰਕਾਰੀ ਦਫ਼ਤਰਾਂ ਵਿਚ ਮਾਣ ਸਨਮਾਨ, ਬੱਸ ਸਫਰ, ਟੋਲ ਪਲਾਜਾ ਚੰਡੀਗ਼ੜ ਤੱਕ ਫ੍ਰੀ, ਸ਼ਿਕਾਇਤ ਨਿਵਾਰਨ ਕਮੇਟੀ ਵਿਚ ਮੈਂਬਰ ਲਿਆ ਜਾਣਾ ਹੈ, ਇਨ੍ਹਾਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਲਾਗੂ ਕੀਤਾ ਜਾਵੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਦੀਨਪੁਰ, ਜਨਰਲ ਸਕੱਤਰ ਜਸਬੀਰ ਸਿੰਘ ਫਤਹਿਚੱਕ, ਪ੍ਰੈੱਸ ਸਕੱਤਰ ਮਨਜੀਤ ਸਿੰਘ ਤਰਨ ਤਾਰਨ, ਤਰਸੇਮ ਸਿੰਘ ਵਲੀਪੁਰ, ਮੇਜਰ ਸਿੰਘ ਸ਼ੇਖ, ਕਮਾਲ ਸਿੰਘ ਗੋਰਖਾ, ਦਲਬੀਰ ਸਿੰਘ ਮੱਲੀਆ, ਬਲਬੀਰ ਸਿੰਘ ਮੱਲੀਆ, ਦਿਲਬਾਗ ਸਿੰਘ ਪੰਡੋਰੀ ਗੋਲਾ, ਰੇਸ਼ਮ ਸਿੰਘ ਦੇਊ, ਤਰਸੇਮ ਸਿੰਘ ਪਲਾਸੌਰ, ਜਸਵੰਤ ਸਿੰਘ ਮਾਣੋਚਾਹਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਣ ਸੰਬੰਧੀ ਪਿੰਡ ਧਗਾਣਾ ਵਿਖੇ ਲਗਾਇਆ ਕੈਂਪ ਅਗਲੀ ਖ਼ਬਰ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>
Ad Position 24