ਪੱਟੀ, 2 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾ. ਰਜਿੰਦਰ ਕੁਮਾਰ ਅਤੇ ਬਲਾਕ ਟੈਕਨੋਲੋਜੀ ਮੈਨੇਜਰ ਗੁਰਪ੍ਰੀਤ ਸਿੰਘ ਵਲੋਂ ਪਿੰਡ ਧਗਾਣਾ ਸਰਕਲ ਘਰਿਆਲਾ ਬਲਾਕ ਪੱਟੀ ਵਿਖੇ ਸਰਪੰਚ ਜੁਗਰਾਜ ਸਿੰਘ, ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਸੁਚੱਜੇ ਢੰਗ ਨਾਲ ਵਰਤਣ ਜਾਂ ਖੇਤਾਂ ਵਿਚ ਮਿਲਾਉਣ ਸੰਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਰਜਿੰਦਰ ਕੁਮਾਰ ਵਲੋਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਗਈ ਕਿ ਕਿਸਾਨ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਲਏ ਗਏ ਪ੍ਰਣ ਵਿਚ ਸਾਥ ਦੇਣ ਅਤੇ ਝੋਨੇ ਦੀ ਪਰਾਲੀ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਖੇਤਾਂ ਦੇ ਵਿਚ ਨਾ ਸਾੜ੍ਹਨ ਲਈ ਕਿਸਾਨਾਂ ਨੂੰ ਸਾਡਾ ਸਾਥ ਦੇਣ ਲਈ ਕਿਹਾ | ਇਸ ਮੌਕੇ ਡਾ. ਰਜਿੰਦਰ ਕੁਮਾਰ ਨੇ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਆਪਣੀ ਈ.ਕੇ.ਵਾਈ.ਸੀ. ਲਾਜ਼ਮੀ ਕਰਾਉਣ ਲਈ ਕਿਹਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ ਵਲੋਂ ਕਿਸਾਨਾਂ ਨੂੰ ਇਸ ਵੇਲੇ ਝੋਨੇ ਅਤੇ ਬਾਸਮਤੀ ਦੀ ਫਸਲ ਤੇ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਦਵਾਈ ਜਿਵੇਂ ਕੀੜੇਮਾਰ ਅਤੇ ਉਲੀਨਾਸ਼ਕ ਦੀ ਵਰਤੋਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ | ਇਸ ਮੌਕੇ ਦਿਲਬਾਗ ਸਿੰਘ ਫੀਲਡ ਵਰਕਰ, ਅਮਰਜੀਤ ਸਿੰਘ ਨੰਬਰਦਾਰ, ਮਾਸਟਰ ਪਿਆਰਾ ਸਿੰਘ, ਜਤਿੰਦਰ ਸਿੰਘ, ਜਗਰੂਪ ਸਿੰਘ, ਨਿਰਵੈਲ ਸਿੰਘ, ਗੁਰਭੇਜ ਸਿੰਘ, ਟਹਿਲ ਸਿੰਘ, ਬਲਕਾਰ ਸਿੰਘ, ਨਿਰਮਲ ਸਿੰਘ, ਛਿੰਦਾ ਸਿੰਘ, ਕਰਮ ਸਿੰਘ, ਗੁਰਨਾਮ ਸਿੰਘ, ਸਰਬ ਧਿਆਨ ਸਿੰਘ, ਹਰਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਲਾਲ ਆਦਿ ਕਿਸਾਨ ਹਾਜ਼ਰ ਸਨ |