ਫਤਿਆਬਾਦ, 2 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਟਾਂਡਾ ਵਲੋਂ ਜ਼ੋਨ ਪ੍ਰਧਾਨ ਕੁਲਵੰਤ ਸਿੰਘ ਭੈਲ, ਜ਼ੋਨ ਸਕੱਤਰ ਕੁਲਦੀਪ ਸਿੰਘ ਵੇਈਪੂਈਾ, ਜ਼ੋਨ ਦੇ ਆਗੂ ਜਵਾਹਰ ਸਿੰਘ ਟਾਂਡਾ ਅਤੇ ਪ੍ਰੈਸ ਸਕੱਤਰ ਜੋਗਿੰਦਰ ਸਿੰਘ ਧੂੰਦਾ ਅਤੇ ਹੋਰਨਾਂ ਸਮੇਤ ਹੜ੍ਹਾਂ ਬਾਰੇ ਹੰਗਾਮੀ ਮੀਟਿੰਗ ਕੀਤੀ ਗਈ | ਇਸ ਮੌਕੇ ਉਪਰੋਕਤ ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੁਝਾਰੂ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ ਵਿਚ ਜੁਟੇ ਹੋਏ ਹਨ | ਇਸ ਮੌਕੇ ਜੋਗਿੰਦਰ ਸਿੰਘ ਧੂੰਦਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਅੱਗੇ ਹੋ ਕੇ ਕਿਸਾਨਾਂ ਨਾਲ ਖੜਨਾ ਚਾਹੀਦਾ ਹੈ | ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਪੰਜਾਬ ਦੇ ਕਿਸਾਨਾਂ ਦੇ ਮੌਜੂਦਾ ਹਾਲਾਤ ਦੇਖਦੇ ਹੋਏ ਪੰਜਾਬ ਵਾਸਤੇ ਇਕ ਸਪੈਸ਼ਲ ਆਰਥਿਕ ਪੈਕੇਜ਼ ਦੇਣਾ ਚਾਹੀਦਾ ਹੈ | ਇਸ ਮੌਕੇ ਦਵਿੰਦਰ ਸਿੰਘ ਗਿੱਲ, ਇਕਬਾਲ ਸਿੰਘ ਢੋਟੀ ਖਜਾਨਚੀ, ਸਤਨਾਮ ਸਿੰਘ ਕੱਲ੍ਹਾ ਅਤੇ ਹੋਰ ਬਹੁਤ ਸਾਰੇ ਕਿਸਾਨ ਆਗੂ ਹਾਜ਼ਰ ਸਨ |