ਅੰਮਿ੍ਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੱੁਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ, ਵਲੋਂ ਸੰਸਥਾ ਦਾ 33ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸੰਸਥਾ ਦੀ ਪਰੰਪਰਾ ਅਨੁਸਾਰ ਇਸ ਮੌਕੇ ਸਹਿਜ ਪਾਠ ਦਾ ਭੋਗ ਦੌਰਾਨ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਸ਼ਰਧਾ ਨਾਲ ਗੁਰਬਾਣੀ ਪਾਠ ਕੀਤਾ | ਸ਼ਬਦ ਕੀਰਤਨ, ਅਰਦਾਸ ਅਤੇ ਹੁਕਮਨਾਮਾ ਦੀ ਸਮੁੱਚੀ ਸੇਵਾ ਵੀ ਵਿਦਆਰਥੀਆਂ ਵਲੋਂ ਪ੍ਰੇਮ ਭਾਵਨਾ ਸਹਿਤ ਨਿਭਾਈ ਗਈ | ਸੰਸਥਾ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ ਨੇ ਸੰਬੋਧਨ ਕਰਦਿਆਂ ਕਾਲਜ ਦੇ 33 ਸਾਲਾਂ ਦੇ ਵਿੱਦਿਅਕ ਸਫ਼ਰ ਅਤੇ ਉਪਲਬੱਧੀਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਮੇਹਨਤ, ਨਿਸ਼ਠਾ ਅਤੇ ਸੱਚਾਈ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਨਵਦੀਪ ਕੌਰ ਨੇ ਕਿਹਾ ਕਿ ਇਹ ਕਾਲਜ ਹਮੇਸ਼ਾ ਉੱਤਮ ਵਿਦਿਆ ਪ੍ਰਦਾਨ ਕਰਨ ਲਈ ਤੱਤਪਰ ਰਿਹਾ ਹੈ ਅਤੇ ਇਥੋਂ ਪੜ੍ਹ ਕੇ ਵਿਦਿਆਰਥੀ ਦੇਸ਼ ਵਿਦੇਸ਼ ਵਿਚ ਕਾਮਯਾਬੀ ਹਾਸਿਲ ਕਰ ਰਹੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਸਕਿੱਲ ਡਿਵੈਲਪਮੈਂਟ ਅਤੇ ਪ੍ਰੋਫੈਸ਼ਨਲ ਕੋਰਸਾਂ ਦੀ ਮਹੱਤਤਾ 'ਤੇ ਵੀ ਧਿਆਨ ਕੇਂਦਰਿਤ ਕਰਨ ਲਈ ਕਿਹਾ | ਇਸ ਮੌਕੇ ਗਿਆਨ ਪਰਖ, ਵਾਦ ਵਿਦਾਦ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ ਤੇ ਵੱਖ-ਵੱਖ ਗਤੀਵਿਧੀਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਸੀ੍ਰਮਤੀ ਸਵਰਨ ਕੌਰ, ਪਿ੍ੰਸੀਪਲ ਸਵਿਤਾ ਖੰਨਾ, ਪਿ੍ੰਸੀਪਲ ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗੀ ਸਮੇਤ ਹੋਰ ਸਟਾਫ ਮੈਂਬਰ ਤੇ ਵਿਦਿਆਰਥਣਾਂ ਹਾਜ਼ਰ ਸਨ |