25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦਿਵਿਆਂਗ ਐਕਸ਼ਨ ਕਮੇਟੀ ਨੇ ਮੰਗਾਂ ਸੰਬੰਧੀ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)- ਪੰਜਾਬ ਸੂਬੇ ਅੰਦਰ ਦਿਵਿਆਂਗ ਲੋਕਾਂ ਦੀ ਅੱਜ ਤੱਕ ਕਿਸੇ ਨੇ ਸਾਰ ਨਹੀਂ ਲਈ, ਅਗਰ ਇਸ ਵਰਗ ਲਈ ਕੇਂਦਰ ਦੀ ਭਾਜਪਾ ਸਰਕਾਰ ਤੋਂ ਸਹੂਲਤਾਂ ਆਉਂਦੀਆਂ ਵੀ ਹਨ ਤਾਂ ਇੰਨਾਂ ਤੱਕ ਪੁੱਜਦਾ ਨਹੀਂ ਹੋ ਰਹੀਆਂ | ਉਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਨ ਤਾਰਨ ਤੋਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਹਰਜੀਤ ਸਿੰਘ ਸੰਧੂ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਰੱਖੀ ਇਕੱਤਰਤਾ ਮੌਕੇ ਸੰਬੋਧਨ ਦੌਰਾਨ ਕਹੇ | ਇਸ ਮੌਕੇ ਐਕਸ਼ਨ ਕਮੇਟੀ ਦੇ ਪੰਜਾਬ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਸੂਬਾ ਕਮੇਟੀ ਮੈਂਬਰ ਗੁਰਵੇਲ ਸਿੰਘ, ਸਕੱਤਰ ਲਖਬੀਰ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਨੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਨਾਲ ਪਹੁੰਚੀ ਜ਼ਿਲ੍ਹੇ ਦੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਉੱਪਰ ਨਿਰਾਸ਼ਾ ਜਾਹਿਰ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾਂ ਹੀ ਸਮਾਜ ਤੋਂ ਵੱਖਰੇਵੇਂ ਦੇ ਰੂਪ ਵਿਚ ਵੇਖਿਆ ਅਤੇ ਸਮਝਿਆ ਜਾਂਦਾ ਹੈ, ਸਾਨੂੰ ਜੋ ਸਰਕਾਰੀ ਤੌਰ 'ਤੇ ਅਧਿਕਾਰ ਮਿਲੇ ਹਨ, ਉਨ੍ਹਾਂ ਨੂੰ ਸਾਡੇ ਤੱਕ ਆਉਣ ਨਹੀਂ ਦਿੱਤਾ ਜਾ ਰਿਹਾ | ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਆਪਣੀਆਂ ਮੁਸ਼ਕਿਲਾਂ ਸੰਬੰਧੀ ਲਿਖਤੀ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਨਾਲ ਆਈ ਭਾਜਪਾ ਲੀਡਰਸ਼ਿਪ ਨੂੰ ਦੇਣ ਉਪਰੰਤ ਕਿਹਾ ਕਿ ਸਾਨੂੰ ਪੰਜਾਬ ਦੀਆਂ ਸਰਕਾਰਾਂ ਤੋਂ ਕੋਈ ਵੀ ਆਸ ਨਹੀਂ ਹੈ ਕਿਉਂਕਿ ਪਿਛਲੇ ਲੰਬੇ ਸਮੇਂ ਵਿਚ ਅਸੀਂ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆ ਅਤੇ ਚੰਡੀਗੜ ਵਿਚ ਸਕੱਤਰੇਤ ਜਾ ਕੇ ਲਿਖਤੀ ਤੌਰ 'ਤੇ ਬਹੁਤ ਵਾਰ ਆਪਣਾ ਦੁਖ ਦੱਸਿਆ ਅਤੇ ਦਿਵਿਆਂਗ ਸਾਥੀਆਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਪਰ ਸਾਡੀ ਕਿਸੇ ਨੇ ਵੀ ਸਾਰ ਨਹੀਂ ਲਈ, ਹੁਣ ਸਾਨੂੰ ਇਕ ਹੀ ਆਸ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਜੋ ਸਾਡੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੇ ਸਮਰੱਥ ਹੈ ਅਤੇ ਸਾਨੂੰ ਵੀ ਹੁਣ ਜਾਗਰੁਕਤਾ ਆ ਚੁੱਕੀ ਹੈ ਕਿ ਅਗਰ ਪੰਜਾਬ ਅਤੇ ਪੰਜਾਬ ਦੇ ਹਰ ਵਰਗ ਦਾ ਭਲਾ ਹੋ ਸਕਦੀ ਹੈ, ਤਾਂ ਉਹ ਸਿਰਫ ਭਾਜਪਾ ਹੀ ਕਰ ਸਕਦੀ ਹੈ | ਇਸ ਮੌਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਉਹ ਕੇਂਦਰ ਸਰਕਾਰ ਨੂੰ 'ਆਪ' ਜਾ ਕੇ ਜਾਣੂ ਕਰਵਾਉਣਗੇ ਅਤੇ ਬਹੁਤ ਜਲਦੀ ਇੰਨ੍ਹਾਂ ਮੁਸ਼ਕਿਲਾਂ ਅਤੇ ਮੰਗਾਂ 'ਤੇ ਵਿਚਾਰ ਕਰਕੇ ਹੱਲ ਕਰਵਾਉਣਗੇ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਬਾਕੀ ਸੂਬੇ ਜੋ ਪੰਜਾਬ ਦੇ ਗੁਆਂਢ ਵੀ ਲੱਗਦੇ ਹਨ, ਉੱਥੇ ਭਾਜਪਾ ਦੀਆਂ ਸਥਾਨਕ ਸਰਕਾਰਾਂ ਹਨ, ਉੱਥੋਂ ਦੇ ਲੋਕ ਵਾਰ-ਵਾਰ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਤਾਂ ਹੀ ਦੇ ਰਹੇ ਹਨ, ਕਿਉਂਕਿ ਭਾਜਪਾ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਸੁੱਖ ਸਹੂਲਤਾਂ ਬਿਨਾਂ ਭੇਦਭਾਵ ਲੋਕਾਂ ਤੱਕ ਪਹੰਚਾਉਂਦੀ ਹੈ ਅਤੇ ਉੱਥੋਂ ਦੇ ਸੁਰੱਖਿਆ ਪ੍ਰਬੰਧ ਵੀ ਬਹੁਤ ਮਜ਼ਬੂਤ ਹਨ | ਇਸ ਕਰਕੇ ਅਗਰ ਪੰਜਾਬ ਵਿੱਚ ਵੀ ਆਪਾਂ ਸੁਖਾਵਾਂ ਮਾਹੌਲ ਚਾਹੁੰਦੇ ਹਨ, ਸੁੱਖ ਸਹੂਲਤਾਂ ਬਿਨਾਂ ਭੇਦਭਾਵ ਚਾਹੁੰਦੇ ਹਨ ਤਾਂ ਸਾਨੂੰ ਵੀ ਇਸ ਵਾਰ ਹੰਭਲਾ ਮਾਰ ਕੇ ਭਾਜਪਾ ਦੇ ਹੱਥਾਂ ਵਿਚ ਪੰਜਾਬ ਦੀ ਵਾਗਡੋਰ ਦੇਣੀ ਹੋਵੇਗੀ ਤਾਂ ਜੋ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ ਅਤੇ ਇਥੋਂ ਦੇ ਲੋਕ ਸੁਖ ਦਾ ਜੀਵਨ ਬਤੀਤ ਕਰ ਸਕਣ | ਇਸ ਮੌਕੇ ਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਐੱਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮਾਸਟਰ ਬਲਦੇਵ ਸਿੰਘ ਮੰਡ, ਬਲਧੀਰ ਸਿੰਘ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ ਅਤੇ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਘਰ 'ਚ ਦਾਖ਼ਲ ਹੋ ਕੇ ਵਿਅਕਤੀ ਨੂੰ ਸੱਟਾਂ ਮਾਰ ਕੀਤਾ ਜ਼ਖ਼ਮੀ, ਮਾਮਲਾ ਦਰਜ ਅਗਲੀ ਖ਼ਬਰ ਬਾਰਡਰ ਜ਼ੋਨ ਦੇ 80 ਤੋਂ ਵਧੇਰੇ ਪਿੰਡਾਂ ਦੀ ਬਿਜਲੀ ਸਪਲਾਈ ਠੱਪ <br/>
Ad Position 24