ਮੀਆਂਵਿੰਡ, 3 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਹਾਈਕਮਾਨ ਵਲੋਂ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਜ਼ਿਲ੍ਹਾ ਅੰਮਿ੍ਤਸਰ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਨੂੰ ਕਲਮਬੰਦ ਕਰਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸੇ ਸੰਬੰਧ ਵਿਚ ਮਨਜੀਤ ਸਿੰਘ ਮੰਨਾ ਅੰਮਿ੍ਤਸਰ ਪਹੁੰਚੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਉਪਰੰਤ ਆਪਣੇ ਪਿੰਡ ਪਹੁੰਚੇ | ਇਸ ਮੌਕੇ ਉਨ੍ਹਾਂ ਦੇ ਗ੍ਰਹਿ ਭਾਰੀ ਗਿਣਤੀ ਵਿਚ ਭਾਜਪਾ ਵਰਕਰ ਪਹੁੰਚੇ ਹੋਏ ਸਨ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਭਾਜਪਾ ਹੜ੍ਹ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਦੀ ਹਰ ਮਦਦ ਕਰਨ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅੰਮਿ੍ਤਸਰ ਪਹੁੰਚ ਰਹੇ ਹਨ, ਜਿਨ੍ਹਾਂ ਨੂੰ ਹੜ੍ਹਾਂ ਦੀ ਮਾਰ ਆਏ ਪਿੰਡਾਂ ਦੀ ਨਾਜ਼ੁਕ ਬਣੀ ਹਾਲਤ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਆਪਣੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਾਂ ਸਾਰਿਆਂ ਨੂੰ ਇਸ ਕੁਦਰਤੀ ਆਫ਼ਤ ਸਮੇਂ ਕਿਸਾਨਾਂ, ਮਜ਼ਦੂਰਾਂ ਦੀ ਅੱਗੇ ਹੋ ਕੇ ਮਦਦ ਕਰਨੀ ਚਾਹੀਦੀ ਹੈ | ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜਸਵੰਤ ਸਿੰਘ ਡਿੰਪੀ ਮੀਆਂਵਿੰਡ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ ਖੁਰਦ, ਡਿਪਟੀ ਰੰਧਾਵਾ ਬਦੇਸ਼ਾ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਥਾਣੇਦਾਰ ਹੀਰਾ ਸਿੰਘ ਜਵੰਦਪੁਰ, ਜੱਸ ਭੋਰਸ਼ੀ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਹਰਜੀਤ ਸਿੰਘ ਦੇਲਾਂਵਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਹੁੰਚੇ ਭਾਜਪਾ ਵਰਕਰ ਹਾਜ਼ਰ ਸਨ |