20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਸਮੁੱਚਾ ਅਮਲਾ ਹਰਕਤ 'ਚ-ਕੈਬਨਿਟ ਮੰਤਰੀ ਭੁੱਲਰ, ਈ.ਟੀ.ਓ.

Ad Position 21
No active advertisement
ਅਜੀਤ ਡੈਸਕ 04-09-2025
ਹਰੀਕੇ ਪੱਤਣ, 3 ਸਤੰਬਰ (ਸੰਜੀਵ ਕੁੰਦਰਾ)-ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਇਲਾਕੇ ਹਰੀਕੇ ਹਥਾੜ ਖੇਤਰ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਆਗੂਆਂ ਨੇ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਿਆ | ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਕੈਬਨਿਟ ਮੰਤਰੀਆਂ ਅਤੇ ਮਨੀਸ਼ ਸਿਸੋਦੀਆ ਨੇ ਸਥਾਨਕ ਭਾਈਚਾਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਰਗਰਮ ਸਮਰਥਨ ਨਾਲ ਬੋਰੀਆਂ ਅਤੇ ਕਰੇਟਾਂ ਦੀ ਵਰਤੋਂ ਰਾਹੀਂ ਦਰਿਆ ਦੇ ਕਮਜ਼ੋਰ ਹਿੱਸਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਸਹਿਯੋਗ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਕੈਬਨਿਟ ਮੰਤਰੀਆਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ, ਕਰਮਚਾਰੀਆਂ ਵਲੋਂ ਬੰਨ੍ਹਾਂ ਨੂੰ ਸਮੇਂ ਸਿਰ ਮਜ਼ਬੂਤ ਕਰਨ ਵਿਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸਥਿਤੀ ਦੀ ਨੇੜਿਓਾ ਨਜ਼ਰ ਰੱਖ ਰਹੀ ਹੈ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਪੂਰਾ ਅਮਲਾ ਪਹਿਲੇ ਦਿਨ ਤੋਂ ਸਰਗਰਮ ਹੈ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਸੰਧੂ, ਗੁਰਦਿਆਲ ਸਿੰਘ ਮਰਹਾਣਾ, ਸਰਪੰਚ ਇਕਬਾਲ ਸਿੰਘ ਹਰੀਕੇ, ਪ੍ਰਗਟ ਸਿੰਘ, ਅਮਰੀਕ ਸਿੰਘ ਹਰੀਕੇ, ਸ਼ਾਲੂ ਹਰੀਕੇ, ਪਰਮਜੀਤ ਸਿੰਘ ਕਰੀਰ, ਹਰਦਿਆਲ ਸਿੰਘ ਹਰੀਕੇ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਕੈਨੇਡਾ ਗੁਰਮਤਿ ਪ੍ਰਚਾਰ ਫੇਰੀ ਦੇ ਪ੍ਰੋਗਰਾਮ ਰੱਦ ਕਰਕੇ ਹੜ੍ਹ ਪੀੜਤਾਂ ਦੀ ਸੇਵਾ ਲਈ ਪੰਜਾਬ ਪੁੱਜੇ ਸੰਤ ਬਾਬਾ ਸੁੱਖਾ ਸਿ...
Ad Position 24