20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

'ਆਪ' ਵਲੋਂ ਦਿਲਬਾਗ ਸਿੰਘ ਬਾਠ ਵਪਾਰ ਵਿੰਗ ਦੇ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 04-09-2025
ਤਰਨ ਤਾਰਨ, 3 ਸਤੰਬਰ (ਪਰਮਜੀਤ ਜੋਸ਼ੀ)-ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੂੰ ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਹਲਕਾ ਤਰਨ ਤਾਰਨ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਦਿਲਬਾਗ ਸਿੰਘ ਬਾਠ ਨੂੰ ਵਧੀਆ ਸੇਵਾਵਾਂ ਦੇ ਚੱਲਦਿਆਂ ਵਪਾਰ ਵਿੰਗ ਹਲਕਾ ਤਰਨ ਤਾਰਨ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸ਼ਿਸ਼ੋਦੀਆ ਤੋਂ ਇਲਾਵਾ ਸਮੂਹ ਆਮ ਆਦਮੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਉਨ੍ਹਾਂ ਇਹ ਜਿੰਮੇਵਾਰੀ ਸੌਂਪੀ ਗਈ ਹੈ | ਪ੍ਰਧਾਨ ਬਾਠ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਸੌਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਬਾਰਿਸ਼ ਤੇ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਚੌਕਸ - ਸੰਦੀਪ ਸੈਣੀ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਪ੍ਰਸੰਸਾ
Ad Position 24