ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮਾਣਕਪੁਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਲਹੀਆਂ ਗਿਆਰਵੀਂ ਵਿਚ ਪੜ੍ਹਦਾ ਸੀ ਅਤੇ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਬੈਠ ਕੇ ਛੇਹਰਟਾ ਸਾਹਿਬ ਤੋਂ ਕਿਤਾਬਾਂ ਲੈਣ ਜਾ ਰਿਹਾ ਸੀ | ਜਦੋਂ ਉਹ ਪਿੰਡ ਮਾਣਕਪੁਰ ਨੇੜੇ੍ਹ ਬਣੇ ਭੱਠੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟਰੈਕਟਰ ਟਰਾਲੀ ਨੂੰ ਪਾਰ ਕਰਨ ਲੱਗੇ ਤਾਂ ਮੋਟਰਸਾਈਕਲ ਬੇਕਾਬੂ ਹੋ ਕੇ ਸੜ੍ਹਕ 'ਤੇ ਡਿੱਗ ਪਿਆ, ਜਿਸ ਨਾਲ ਅਕਾਸ਼ਦੀਪ ਸਿੰਘ ਦਾ ਸਿਰ ਟਰਾਲੀ ਦੇ ਟਾਇਰ ਹੇਠ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦੋਂ ਕਿ ਉਸ ਦਾ ਸਾਥੀ ਵਾਲ-ਵਾਲ ਬਚ ਗਿਆ | ਮੌਕੇ 'ਤੇ ਪੁੱਜੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ |