11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗ਼ਲਤ ਢੰਗ ਨਾਲ ਬੁਢਾਪਾ ਪੈਨਸ਼ਨ ਲਗਾਉਣ 'ਤੇ 5 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-09-2025
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਗਲਤ ਢੰਗ ਨਾਲ ਬੁਢਾਪਾ ਪੈਨਸ਼ਨ ਲਗਾਉਣ ਦੇ ਦੋਸ਼ ਹੇਠ 5 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਬਖਸ਼ੀਸ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਛਿਛਰੇਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਾਲਾ ਸਿੰਘ ਪੁੱਤਰ ਹਰਨਾਮ ਸਿੰਘ, ਹਰਜਿੰਦਰ ਸਿੰਘ ਪੁੱਤਰ ਭਾਨ ਸਿੰਘ, ਬਲਦੇਵ ਸਿੰਘ ਪੁੱਤਰ ਸਰਦਾਰਾ ਸਿੰਘ, ਭਗਵੰਤ ਸਿੰਘ ਪੁੱਤਰ ਬਹਾਦਰ ਸਿੰਘ, ਸਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਛਿਛਰੇਵਾਲ ਨੇ ਗਲਤ ਤਰੀਕੇ ਨਾਲ ਉਮਰ ਘਟਾ ਕੇ ਬੁਢਾਪਾ ਪੈਨਸ਼ਨ ਹਾਸਲ ਕੀਤੀ ਹੈ, ਜੋ ਕਿ ਧੋਖਾਧੜੀ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਥਾਣਾ ਝਬਾਲ ਦੇ ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ ਹੋਇਆ 3 ਲੱਖ 16 ਹਜ਼ਾਰ ਕਿਊਸਿਕ <br/> ਅਗਲੀ ਖ਼ਬਰ ਪਿੰਡ ਮਾਣਕਪੁਰ ਨੇੜੇ ਸੜਕ ਹਾਦਸੇ ਦੌਰਾਨ ਸਕੂਲੀ ਵਿਦਿਆਰਥੀ ਦੀ ਮੌਤ <br/>
Ad Position 24