11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੇਵਾਵਾਂ ਲਗਾਤਾਰ ਜਾਰੀ

Ad Position 21
No active advertisement
ਹੜ੍ਹ ਪ੍ਰਭਾਵਿਤ ਖ਼ੇਤਰਾਂ ਵਿਚ ਰਾਹਤ ਸਮੱਗਰੀ ਵੰਡਣ ਦੌਰਾਨ ਸੰਤ ਬਾਬਾ ਸੁੱਖਾ ਸਿੰਘ ਤੇ ਪਿੰਡ ਵਾਸੀ | <br/> 05-09-2025
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੱਖ-ਵੱਖ ਸੇਵਾਵਾਂ 11 ਅਗਸਤ ਤੋਂ ਜਾਰੀ ਹਨ | ਕੈਨੇਡਾ ਤੋਂ ਪਰਤਣ ਮਗਰੋਂ ਸੰਤ ਬਾਬਾ ਸੁੱਖਾ ਸਿੰਘ ਅਜਨਾਲਾ ਇਲਾਕੇ ਵਿਚ ਹੜ੍ਹ ਪੀੜਤਾਂ ਨੂੰ ਮਿਲੇ | ਉਨ੍ਹਾਂ ਵਲੋਂ ਸੰਪਰਦਾਇ ਦੇ ਜਥੇਦਾਰਾਂ ਨੂੰ ਸੇਵਾ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਆਖਿਆ ਕਿ ਹਰੇਕ ਲੋੜਵੰਦ ਦੀ ਲੋੜ ਪੂਰੀ ਕੀਤੀ ਜਾਵੇ ਅਤੇ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ | ਇਸ ਮੌਕੇ ਸੰਤ ਬਾਬਾ ਹਾਕਮ ਸਿੰਘ ਸਮੇਤ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਮਨਜੀਤ ਸਿੰਘ ਭੋਮਾ (ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਅਜਨਾਲਾ, ਰਮਦਾਸ ਅਤੇ ਡੇਰਾ ਬਾਬਾ ਨਾਨਕ ਇਲਾਕਿਆਂ ਵਿਚ ਹੜ੍ਹ ਪੀੜਤਾਂ ਨੂੰ ਮਿਲੇ ਅਤੇ ਰਾਹਤ ਸਮੱਗਰੀ ਵੰਡੀ | ਪੰਜਾਬ ਦੇ ਚਾਰ ਜ਼ਿਲਿ੍ਹਆਂ ਵਿਚ ਵੱਖ-ਵੱਖ ਰੂਪਾਂ ਵਿਚ ਲੋੜੀਂਦੀਆਂ ਸੇਵਾਵਾਂ ਲਗਾਤਾਰ ਚੱਲ ਰਹੀਆਂ ਹਨ, ਜਿਵੇਂ ਡੇਰਾ ਬਾਬਾ ਨਾਨਕ, ਰਮਦਾਸ ਤੇ ਅਜਨਾਲਾ ਇਲਾਕੇ 3 ਅਗਨਬੋਟ 24 ਘੰਟੇ ਕਾਰਜਸ਼ੀਲ ਹਨ, ਜਿਸ ਨਾਲ ਬਚਾਅ ਕਾਰਜ ਅਪ੍ਰੇਸ਼ਨ, ਜ਼ਰੂਰੀ ਰਸਦਾਂ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ | ਪਸ਼ੂਆਂ ਲਈ ਚੋਕਰ ਅਤੇ ਹਰਾ ਚਾਰਾ ਪਹੁੰਚਾਇਆ ਜਾ ਰਿਹਾ ਹੈ | 11 ਅਗਸਤ ਤੋਂ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਬਾਊਪੁਰ ਵਿਚ ਅਗਨਬੋਟ ਰਾਹੀਂ ਘਰ-ਘਰ ਸੁੱਕੀਆਂ ਰਸਦਾਂ ਤੇ ਗੁਰੂ ਕਾ ਲੰਗਰ ਪ੍ਰਸ਼ਾਦਾ ਤਿਆਰ ਕਰਕੇ ਪਹੁੰਚਾਇਆ ਜਾ ਰਿਹਾ ਹੈ ਤੇ ਪਸ਼ੂਆਂ ਲਈ ਚੋਕਰ ਅਚਾਰ ਤੂੜੀ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਭਰਾ, ਘੜੁੰਮ ਅਤੇ ਮਰੜ ਵਿਖੇ ਬੰਨ੍ਹਾਂ ਨੂੰ ਲੱਗਦੀ ਢਾਹ ਰੋਕਣ ਲਈ ਸੇਵਾਵਾਂ 16 ਅਗਸਤ ਤੋਂ ਨਿਰੰਤਰ ਜਾਰੀ ਹਨ, ਜਿਸ ਵਿਚ ਸੰਗਤਾਂ ਜੋਰ ਸ਼ੋਰ ਨਾਲ ਸੇਵਾ ਕਰ ਰਹੀਆਂ ਹਨ | ਵੱਖ-ਵੱਖ ਨਗਰਾਂ ਤੋਂ ਸੰਗਤਾਂ ਟਰਾਲੀਆਂ ਰਾਹੀਂ ਸੇਵਾ ਕਰਨ ਲਈ ਨੌਜਵਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ | ਸੰਪਰਦਾਇ ਵਲੋਂ ਹੈ?ਡ ਤੇ ਸਾਰਾ ਦਿਨ ਲੰਗਰ ਦਾ ਖੁੱਲ੍ਹਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਹੜ੍ਹ ਪੀੜਤਾਂ ਅਤੇ ਮਾਲਵਾ ਖੇਤਰ ਤੋਂ ਰਾਹਤ ਸਮੱਗਰੀ ਆਉਣ ਜਾਣ ਵਾਲਿਆਂ ਨੂੰ ਹਰ ਵੇਲੇ ਲੰਗਰ ਪ੍ਰਸ਼ਾਦਾ ਤਿਆਰ ਮਿਲਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਮੇਲ ਸਿੰਘ ਤੂਤ ਦੀ ਹੱਤਿਆ ਦੇ ਰੋਸ ਵਜੋਂ ਕਾਂਗਰਸੀਆਂ ਵਲੋਂ ਸਿਵਲ ਹਸਪਤਾਲ ਪੱਟੀ ਵਿਖੇ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ ਹੋਇਆ 3 ਲੱਖ 16 ਹਜ਼ਾਰ ਕਿਊਸਿਕ <br/>
Ad Position 24