ਪੱਟੀ, 4 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ/ ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਤੂਤ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਦੀ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ, ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸਿਵਲ ਹਸਪਤਾਲ ਪੱਟੀ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਮਿ੍ਤਕ ਗੁਰਮੇਲ ਸਿੰਘ ਤੂਤ ਦੀ ਦੇਹ ਨੂੰ ਐਸ.ਐਸ.ਪੀ. ਦਫ਼ਤਰ ਤਰਨ ਤਾਰਨ ਵਿਖੇ ਰੱਖ ਕੇ ਦੋਸ਼ੀਆਂ ਦੇ ਫੜੇ ਜਾਣ ਤੱਕ ਰੋਸ ਧਰਨਾ ਦਿੱਤੇ ਜਾਣ ਦਾ ਐਲਾਨ ਕੀਤਾ | ਰਾਜਾ ਵੜਿੰਗ ਨੇ ਕਿਹਾ ਕਿ ਹਲਕਾ ਪੱਟੀ ਵਿਚ ਇਹ ਕਾਂਗਰਸ ਪਾਰਟੀ ਦੇ ਤੀਜੇ ਆਗੂ ਦੀ ਹੱਤਿਆ ਹੋਈ ਹੈ | ਇਸ ਤੋਂ ਪਹਿਲਾ ਯੂਥ ਕਾਂਗਰਸ ਆਗੂ ਰਾਜ ਤਲਵੰਡੀ, ਜਸਬੀਰ ਸਿੰਘ ਦੁੱਬਲੀ ਅਤੇ ਹੁਣ ਗੁਰਮੇਲ ਸਿੰਘ ਤੂਤ ਪਰ ਦੋਸ਼ੀ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹਨ | ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਹਲਕਾ ਪੱਟੀ 'ਚੋਂ ਵਪਾਰੀ ਹਿਜ਼ਰਤ ਕਰਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਪਰਿਵਾਰ ਦੀ ਸੁਰੱਖਿਆ ਲਈ ਦੋ ਗੰਨਮੈਨ ਦਿੱਤੇ ਸਨ ਪਰ ਉਹ ਵੀ ਸਵੇਰ ਦੇ ਗਏ ਵਾਪਸ ਨਹੀਂ ਆਏ | ਰਾਜਾ ਵੜਿੰਗ ਨੇ ਕਿਹਾ ਕਿ ਜਿਨ੍ਹਾਂ ਚਿਰ ਤੱਕ ਪੁਲਿਸ ਦੋਸ਼ੀਆਂ ਨੂੰ ਕਾਬੂ ਨਹੀਂ ਕਰਦੀ, ਓਨਾ ਚਿਰ ਤੱਕ ਮਿ੍ਤਕ ਗੁਰਮੇਲ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ | ਵਿਧਾਨ ਸਭਾ 'ਚ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰਮੇਲ ਸਿੰਘ ਤੂਤ ਵਲੋਂ ਪੁਲਿਸ ਨੂੰ ਸੂਚਿਤ ਵੀ ਕੀਤਾ ਗਿਆ ਸੀ ਕਿ ਮੇਰੀ ਜਾਨ ਨੂੰ ਖਤਰਾ ਹੈ ਪਰ ਪੁਲਿਸ ਨੇ ਕੋਈ ਵੀ ਕਦਮ ਨਹੀਂ ਚੁੱਕਿਆ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਜੰਗਲ ਰਾਜ ਚਲ ਰਿਹਾ ਹੈ | ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਜੋ ਵੀ ਫ਼ੈਸਲਾ ਲੈਣਗੇ, ਉਸ ਮੁਤਾਬਿਕ ਚੱਲਿਆ ਜਾਵੇਗਾ | ਵਿਧਾਨ ਸਭਾ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੈਨੇਡਾ ਤੋਂ ਫੋਨ ਰਾਹੀਂ ਕਿਹਾ ਕਿ ਬਹੁਤ ਹੀ ਦੁੱਖਦਾਇਕ ਘਟਨਾ ਵਾਪਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਿੱਤ ਕਤਲ ਹੋ ਰਹੇ ਹਨ | ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ, ਸੁਖਵਿੰਦਰ ਸਿੱਘ ਡੈਨੀ ਸਾਬਕਾ ਵਿਧਾਇਕ, ਮਿੱਠਾ ਮਾੜੀਮੇਘਾ, ਸੁਨੀਲ ਦੱਤੀ ਸਾਬਕਾ ਵਿਧਾਇਕ, ਮਨਿੰਦਰ ਪਾਲ ਸਿੰਘ ਪਲਾਸੌਰ, ਰਾਜਬੀਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸਿੱਧੂ ਸਾਬਕਾ ਚੇਅਰਮੈਨ, ਦਲਬੀਰ ਸਿੰਘ ਸੇਖੋਂ ਸਾਬਕਾ ਪ੍ਰਧਾਨ, ਰਸ਼ਪਾਲ ਸਿੰਘ ਬੋਪਾਰਾਏ, ਨਿਸ਼ਾਨ ਕਿਰਤੋਵਾਲ, ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ., ਪਿ੍ੰਸੀਪਲ ਹਰਦੀਪ ਸਿੰਘ ਪੱਟੀ ਸਾਬਕਾ ਚੇਅਰਮੈਨ, ਸੁਖਵਿੰਦਰ ਸਿੰਘ ਸੰਗਵਾ, ਹਰਮਨ ਸੇਖੋਂ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਨਵਰੀਤ ਸਿੰਘ ਜੱਲੇਵਾਲ ਬਲਾਕ ਪ੍ਰਧਾਨ, ਕਰਨ ਧਾਰੀਵਾਲ ਕੌਂਸਲਰ, ਬਰਕਤ ਵੋਹਰਾ, ਰਾਜ ਕੁਮਾਰ ਰਾਜੂ, ਭਾਗ ਸਿੰਘ ਚੱਕਵਾਲੀਆ, ਜੋਗਿੰਦਰਪਾਲ ਵੇਦੀ, ਸੋਨੰੂ ਸਿੱਧੂ ਹਰੀਕੇ, ਸਰਪੰਚ ਅਸ਼ਵਨੀ ਕੁਮਾਰ ਤੂਤ, ਜਗਤਾਰ ਸਿੰਘ ਬੁਰਜ ਸਾਬਕਾ ਚੇਅਰਮੈਨ, ਲੱਕੀ ਪਾਗਲ ਸ਼ਹਿਰੀ ਪ੍ਰਧਾਨ ਤਰਨ ਤਾਰਨ, ਸੰਜੀਵ ਕੁਮਾਰ ਨੌਸ਼ਹਿਰਾ ਪੰਨੂਆਂ, ਸੀਮਾ ਸ਼ਰਮਾ, ਸੋਭਾ ਸਿੰਘ, ਕੌਂਸਲਰ ਤੀਰਥ ਸਿੰਘ ਸੱਭਰਵਾਲ, ਬਲਰਾਜ ਸਿੰਘ ਭੱਗੂਪੁਰ, ਸਰਬਜੀਤ ਸਿੰਘ ਸੰਘਾ ਨਦੋਹਰ, ਹਰਚੰਦ ਸਿੰਘ ਨਦੋਹਰ, ਵਿਜੇ ਕੁਮਾਰ ਸ਼ਰਮਾ ਸ਼ਹਿਰੀ ਪ੍ਰਧਾਨ ਪੱਟੀ, ਸੁਖਵੰਤ ਸਿੰਘ ਠੱਕਰਕੌੜਾ, ਰੰਮੀ ਠੱਕਰਕੌੜਾ, ਗੁਰਵੇਲ ਸਿੰਘ ਲੁਹਾਰੀਆ, ਲਖਬੀਰ ਸਿੰਘ ਲੁਹਾਰੀਆ, ਸੁਰਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਹੋਏ |