ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਕੁਦਰਤੀ ਆਫਤਾਂ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਨਾਲ ਸੰਪਰਕ ਕਰਕੇ ਰਾਹਤ ਕਾਰਜਾਂ ਵਿਚ ਜੁੱਟੀ ਹੋਈ ਹੈ | ਜਦੋਂਕਿ ਵਿਰੋਧੀ ਸਿਆਸੀ ਰੋਟੀਆਂ ਸੇਕਣ ਵਿਚ ਰੁੱਝੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦਾ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਕੁਦਰਤੀ ਆਫਤਾਂ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸੂਬਾ ਸਰਕਾਰ ਪਲ-ਪਲ 'ਤੇ ਲੋਕਾਂ ਨਾਲ ਸੰਪਰਕ ਬਣਾ ਕੇ ਕੰਮ ਕਰ ਰਹੀ ਹੈ, ਜਦੋਂਕਿ ਰਵਾਇਤੀ ਪਾਰਟੀਆਂ ਨਾਲ ਸੰਬੰਧਿਤ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਮਦਦ ਕਰਨ ਦੀ ਬਜਾਏ ਸਿਆਸੀ ਰੋਟੀਆਂ ਸੇਕਣ ਵਿਚ ਰੁੱਝੇ ਹੋਏ ਹਨ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਭਾਜਪਾ ਸਰਕਾਰ ਨੇ ਸੂਬਾ ਪੰਜਾਬ ਦੇ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਕੇਂਦਰ ਸਰਕਾਰ ਮੂਕ ਦਰਸ਼ਨ ਬਣੀ ਹੋਈ ਹੈ |