ਫਤਿਆਬਾਦ, 4 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐ?ਸ.ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੇ ਭਰਾਤਾ ਗੁਰਜੀਤ ਸਿੰਘ ਨੇ ਨਿੱਜੀ ਤੌਰ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡ ਧੁੰਨ ਢਾਏ ਵਾਲਾ ਅਤੇ ਮੁੰਡਾ ਪਿੰਡ ਵਿਖੇ ਪਹੁੰਚ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, ਮੱਛਰ ਦਾਨੀਆਂ, ਤਰਪਾਲਾਂ, ਪਸ਼ੂਆਂ ਵਾਸਤੇ ਹਰਾ ਚਾਰਾ ਆਦਿ ਵੰਡਿਆ ਅਤੇ ਹੜ੍ਹਾਂ ਨਾਲ ਪੀੜਤ ਲੋਕਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਸਮੁੱਚੀ ਟੀਮ ਨਾਲ ਵੱਖ-ਵੱਖ ਪਿੰਡਾਂ ਵਿਚ ਪੁੱਜ ਕੇ ਡਾ. ਉਬਰਾਏ ਨੇ ਹੜ੍ਹ ਪੀੜਤ ਲੋਕਾਂ ਨਾਲ ਦੁੱਖ ਵੰਡਾਇਆ ਅਤੇ ਯਕੀਨ ਦਿਵਾਇਆ ਕਿ ਉਹ ਹੜ੍ਹ ਪੀੜਤ ਲੋਕਾਂ ਦੀ ਮਦਦ ਵਾਸਤੇ ਯਤਨ ਕਰਦੇ ਰਹਿਣਗੇ | ਡਾ. ਓਬਰਾਏ ਨੇ ਪਿੰਡ ਧੁੰਨ ਢਾਏ ਵਾਲਾ ਵਿਖੇ ਸਾਰਾਗੜੀ ਦੀ ਜੰਗ ਦੇ ਮਹਾਨ ਸ਼ਹੀਦ ਲਾਲ ਸਿੰਘ ਦੀ ਸਮਾਧ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ | ਇਸ ਮੌਕੇ ਦਿਲਬਾਗ ਸਿੰਘ ਜੋਧਾ ਪ੍ਰਧਾਨ ਜ਼ਿਲ੍ਹਾ ਇਕਾਈ ਤਰਨ ਤਾਰਨ, ਸੁਖਵੰਤ ਸਿੰਘ ਧਾਮੀ ਪੈਟਰਨ, ਕੁਲਰਾਜਬੀਰ ਸਿੰਘ ਕੰਗ ਜਨਰਲ ਸਕੱਤਰ, ਕੁਲਵਿੰਦਰ ਸਿੰਘ ਪਿੰਕਾ ਪ੍ਰਬੰਧ, ਸਕੱਤਰ ਮਨਿੰਦਰ ਸਿੰਘ ਰਾਜੂ, ਮੁੱਖਰਾਮ ਸਿੰਘ, ਬਿਕਰਮਜੀਤ ਸਿੰਘ ਕੰਗ, ਪਵਨ ਕੁਮਾਰ ਬੁੱਗੀ, ਜਸਬੀਰ ਸਿੰਘ ਲੱਡੂ, ਪੰਡਿਤ ਗਗਨਦੀਪ ਭਾਰਗਵ, ਐਡਵੋਕੇਟ ਸਤਨਾਮ ਸਿੰਘ ਮਠਾਰੂ, ਰਸ਼ਪਾਲ ਸਿੰਘ ਪਾਲਾ, ਡਾ. ਹਰਪ੍ਰੀਤ ਸਿੰਘ, ਡਾ. ਅਮਰਦੀਪ ਸਿੰਘ, ਸਾਹਿਬ ਸਿੰਘ, ਕੇਵਲ ਸਿੰਘ ਥਾਣੇਦਾਰ, ਉੱਜਵਲਪ੍ਰੀਤ ਸਿੰਘ ਹਨੀ, ਹਰਜੀਤ ਸਿੰਘ ਨਾਮਧਾਰੀ ਆਦਿ ਮੈਂਬਰ ਹਾਜ਼ਰ ਸਨ |