11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ੍ਰੀ ਦੁਰਗਾ ਮੰਦਰ ਕਮੇਟੀ ਹਰੀਕੇ ਵੀ ਹੜ੍ਹ ਪੀੜਤਾਂ ਦੀ ਸੇਵਾ ਵਿਚ ਆਈ

Ad Position 21
No active advertisement
ਅਜੀਤ ਡੈਸਕ 05-09-2025
ਹਰੀਕੇ ਪੱਤਣ, 4 ਸਤੰਬਰ (ਸੰਜੀਵ ਕੁੰਦਰਾ)- ਹੜ੍ਹਾਂ ਦੀ ਮਾਰ ਨੇ ਲੋਕਾਂ ਨੂੰ ਕੱਖੋਂ ਹੌਲਾ ਕਰ ਦਿੱਤਾ ਬੈ, ਇਹ ਲੋਕ ਅਨੇਕਾਂ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਇੰਨ੍ਹਾਂ ਪਰਿਵਾਰਾਂ ਦੀ ਸਾਰ ਲੈਣ ਲਈ ਸਮਾਜ ਸੇਵੀ ਸੰਸਥਾਵਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾਵਾਂ ਕਰ ਰਹੀਆਂ ਹਨ | ਕਸਬਾ ਹਰੀਕੇ ਪੱਤਣ ਨਜ਼ਦੀਕ ਹਰੀਕੇ ਹਥਾੜ ਖੇਤਰ ਵੀ ਬੁਰੀ ਤਰ੍ਹਾਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ | ਲੋਕ ਘਰ ਬਾਰ ਛੱਡ ਕੇ ਬੰਨ੍ਹਾਂ 'ਤੇ ਤੰਬੂ ਲਗਾ ਕੇ ਬੈਠੇ ਹਨ | ਸ੍ਰੀ ਦੁਰਗਾ ਮੰਦਰ ਕਮੇਟੀ ਹਰੀਕੇ ਵਲੋਂ ਵੀ ਹੜ੍ਹ ਪੀੜਤਾਂ ਲਈ ਉਪਰਾਲਾ ਕਰਦਿਆਂ ਲੰਗਰ ਅਤੇ ਹੋਰ ਸਾਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡਿਆ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਸੁਨੀਲ ਦੱਤ ਸ਼ਰਮਾ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਇੰਨ੍ਹਾਂ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ | ਸ੍ਰੀ ਦੁਰਗਾ ਮੰਦਰ ਕਮੇਟੀ ਵਲੋਂ ਧੁੱਸੀ ਬੰਨ੍ਹ 'ਤੇ ਪੈਂਦੇ ਪਿੰਡ ਘੜੁੰਮ, ਗੱਟੀ ਹਰੀਕੇ, ਕੁਤੀਵਾਲਾ, ਸਭਰਾ, ਜੱਲੋਕੇ ਆਦਿ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਸੇਵਾ ਕੀਤੀ | ਪਿੰਡ ਜੱਲੋਕੇ ਵਿਖੇ ਹੜ੍ਹਾਂ ਅਤੇ ਬਾਰਸ਼ਾਂ ਕਾਰਨ ਹਾਲੋ-ਬੇਹਾਲ ਹੋਏ ਪਰਿਵਾਰਾਂ ਨੂੰ ਤਰਪਾਲਾਂ ਤੇ ਹੋਰ ਜ਼ਰੂਰੀ ਸਮਾਨ ਦਿੱਤਾ ਗਿਆ | ਇਸ ਮੌਕੇ ਅਮਿਤ ਵਡੇਰਾ, ਮੁਨੀ ਨਈਅਰ, ਰਾਜਵਿੰਦਰ ਸਿੰਘ, ਅਮਿਤ ਕੁਮਾਰ, ਮੁਨੀਸ਼ ਕੁਮਾਰ, ਅਕਾਸ਼ਦੀਪ ਸਿੰਘ ਕੈਰੀ, ਅਕਾਸ਼ ਵੇਦੀ, ਅਜੇ ਕੁਮਾਰ, ਸਾਹਿਲ ਸ਼ਰਮਾ, ਸੁਖਵਿੰਦਰ ਸਿੰਘ ਅਤੇ ਪਾਰਸ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਜ਼ਿਲ੍ਹਾ ਤਰਨ ਤਾਰਨ ਵਲੋਂ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਉਬਰਾਏ ਪਹੁੰਚੇ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ
Ad Position 24