11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਦਾ ਸਾਲਾਨਾ ਪ੍ਰੋਗਰਾਮ ਹੋਇਆ ਸਮਾਪਤ <br/>

Ad Position 21
No active advertisement
ਅਜੀਤ ਡੈਸਕ 05-09-2025
ਭਿੱਖੀਵਿੰਡ/ਅਮਰਕੋਟ, 4 ਸਤੰਬਰ (ਬੌਬੀ, ਭੱਟੀ)-ਮਨੁੱਖੀ ਅਧਿਕਾਰਾਂ ਦੇ ਰਖਵਾਲੇ ਧਰਮ ਦੀ ਚਾਦਰ ਸਾਹਿਬ ਸ੍ਰ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਵਲੋਂ ਚੌਥਾ ਸਾਲਾਨਾ ਸਮਾਗਮ ਗੁਰਦੁਆਰਾ ਭਾਈ ਝਾੜੂ ਸਾਹਿਬ ਜੀ ਪਿੰਡ ਵਲਟੋਹਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਐਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਸਮਾਗਮ ਇਲਾਕੇ ਦੇ 16 ਸਕੂਲਾਂ ਸੰਤ ਸਿਪਾਹੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ, ਸੇਂਟ ਸੋਲਜ਼ਰ ਕਾਨਵੈਂਟ ਸਕੂਲ ਪੂੰਨੀਆ, ਸਰਕਾਰੀ ਹਾਈ ਸਕੂਲ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਰਨਾਲਾ, ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ, ਸਰਦਾਰ ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਲਟੋਹਾ, ਸੰਤ ਫ਼ਰੀਦ ਕਾਨਵੈਂਟ ਸਕੂਲ, ਡਾ. ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸੈਂਚਰਾ ਇੰਟਰਨੈਸ਼ਨਲ ਸਕੂਲ ਅਮਰਕੋਟ, ਐਸ.ਪੀ.ਐਸ. ਹਵਾਲਦਾਰ ਸ਼ਹੀਦ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕੰਨਿਆ ਸਕੂਲ ਖੇਮਕਰਨ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਆਸਲ ਉਤਾੜ ਦੇ ਬੱਚਿਆਂ ਨੇ ਭਾਗ ਲਿਆ | ਜਿੰਨਾਂ ਵਿਚੋਂ ਪਹਿਲਾ ਸਥਾਨ ਡਾ. ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਮਰਕੋਟ, ਸਰਕਾਰੀ ਕੰਨਿਆ ਸਕੂਲ ਵਲਟੋਹਾ ਨੇ ਦੂਸਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਨਾਲਾ ਨੇ ਤੀਸਰਾ, ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਆਸਲ ਉਤਾੜ ਨੇ ਚੌਥਾ ਅਤੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਸਕੂਲ ਮਾਤਾ-ਪਿਤਾ, ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਜੇਤੂ ਟੀਮਾਂ ਨੂੰ ਕ੍ਰਮਵਾਰ 4100, 3100, 2100 ਅਤੇ 1100 ਸੌ ਰੁਪਏ ਅਤੇ ਸ਼ੀਲਡਾਂ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਬੱਚਿਆਂ ਦਾ ਦਸਤਾਰ ਦੁਮਾਲਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਜੇਤੂ ਬੱਚਿਆਂ ਨੂੰ ਪ੍ਰਭਾਵਸ਼ਾਲੀ ਸ਼ੀਲਡਾਂ, ਦਸਤਾਰਾਂ ਅਤੇ ਧਾਰਮਿਕ ਸਾਹਿਤ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਤੇ ਜਰਮਨ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ ਅਤੇ ਸਿੱਖ ਸੱਭਿਆਚਾਰ ਦੇ ਨਾਲ ਜੋੜਨ ਵਾਲੀਆਂ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਅਤੇ ਮਾ. ਅਵਤਾਰ ਸਿੰਘ ਸੋਹਲ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਲਈ 'ਲਾਈਫ਼ ਟਾਈਮ ਅਚੀਵਮੈਂਟ' ਐਵਾਰਡ ਨਾਲ ਨਿਵਾਜਿਆ ਗਿਆ | ਬਾਬਾ ਜਸਵੰਤ ਸਿੰਘ ਸੋਢੀ ਆਸਲ ਉਤਾੜ ਵਾਲਿਆਂ ਨੇ ਉਚੇਚੇ ਤੌਰ 'ਤੇ ਇਸ ਕਾਰਜ ਵਿਚ ਸ਼ਮੂਲੀਅਤ ਕੀਤੀ ਅਤੇ ਦਸਤਾਰ ਦੁਮਾਲਾ ਮੁਕਾਬਲੇ ਵਿਚ ਜੇਤੂ ਬੱਚਿਆਂ ਨੂੰ ਦਸਤਾਰਾਂ ਦੇ ਨਾਲ ਸਨਮਾਨਿਤ ਕੀਤਾ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਸੈਂਡੀ, ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਜਗਦੀਸ਼ ਸਿੰਘ ਭਿੱਖੀਵਿੰਡ, ਸਾਜਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖਾਲੜਾ, ਗੁਰਮੀਤ ਸਿੰਘ ਮਾਲੂਵਾਲ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਦਿਲਬਾਗ ਸਿੰਘ ਡੱਲ, ਭਾਈ ਦਵਿੰਦਰ ਸਿੰਘ ਕੈਰੋਂ, ਭਾਈ ਬਲਰਾਜ ਸਿੰਘ ਕੱਦਗਿੱਲ, ਮਾ. ਵਜ਼ੀਰ ਸਿੰਘ, ਬੇਅੰਤ ਸਿੰਘ ਖਾਲੜਾ, ਭਾਈ ਸੁਖਵਿੰਦਰ ਸਿੰਘ ਅਮਰਕੋਟ, ਭਾਈ ਹਰਜੀਤ ਸਿੰਘ ਵਲਟੋਹਾ, ਭਾਈ ਜਸਵਿੰਦਰ ਸਿੰਘ ਅਮਰਕੋਟ, ਕੁਲਵੰਤ ਸਿੰਘ ਲਖਨਾ, ਜਤਿੰਦਰ ਸਿੰਘ ਮਾਹਣੇ ਮੱਲੀਆਂ, ਭਾਈ ਹਰਦਿਆਲ ਸਿੰਘ ਘਰਿਆਲਾ, ਗੁਰਮਤਿ ਗਿਆਨ ਸਭਾ ਨਰਾਇਣਗੜ੍ਹ ਤੋਂ ਭਾਈ ਮੇਜਰ ਸਿੰਘ ਆਪਣੇ ਜਥੇ ਸਮੇਤ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਹਰਜਿੰਦਰ ਸਿੰਘ ਮਾਨਕਪੁਰ, ਸਿੱਖ ਪ੍ਰਚਾਰਕ ਭਾਈ ਅਮਰਜੀਤ ਸਿੰਘ ਸੁਰ ਸਿੰਘ, ਭਾਈ ਜਗਤਾਰ ਸਿੰਘ ਖਾਲੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਇਆ ਪਸ਼ੂ ਭਲਾਈ ਕੈਂਪ <... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਹਿੰਦੀ ਦਿਵਸ ਸਮਾਰੋਹ 22 ਨੂੰ -ਚੰਦੇਲ
Ad Position 24