11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਧਾਇਕ ਲਾਲਪੁਰਾ ਅਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡੀ ਰਾਹਤ ਸਮੱਗਰੀ <br/>

Ad Position 21
No active advertisement
ਅਜੀਤ ਡੈਸਕ 05-09-2025
ਚੋਹਲਾ ਸਾਹਿਬ, 4 ਸਤੰਬਰ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਪ੍ਰਭਜੋਤ ਕੌਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਨੇ ਪਿੰਡ ਜੌਹਲ ਢਾਏ ਵਾਲਾ, ਚੰਬਾ ਕਲਾਂ ਤੇ ਧੁੰਨ ਢਾਏ ਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਤੇ ਪਸ਼ੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ ਕੀਤੀ ਹੈ, ਜਿਸ ਵਿਚ ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵਲੋਂ ਪੀੜਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਦਿੱਤਾ ਗਿਆ | ਪੰਜਾਬ ਵਿਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ | ਇਸ ਹਾਲਾਤ ਵਿਚ 'ਆਪ' ਪਾਰਟੀ ਨੇ ਆਪਣੀ ਸਹਾਇਤਾ ਨੂੰ ਤੇਜ਼ ਕੀਤਾ ਹੈ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖੁਦ ਪਿੰਡ ਵਿਚ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮੱਗਰੀ ਵੰਡ ਰਹੇ ਹਨ | ਇਸ ਸਮੇਂ ਉਨ੍ਹਾਂ ਦੇ ਨਾਲ ਚੇਅਰਮੈਨ ਪ੍ਰਭਜੋਤ ਕੌਰ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ, ਬਲਾਕ ਪ੍ਰਧਾਨ ਗੁਰਦਿਆਲ ਸਿੰਘ ਭੈਲ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਤੁੜ, ਮੁਖਤਾਰ ਸਿੰਘ ਜੌਹਲ ਢਾਏ ਵਾਲਾ, ਰਜਿੰਦਰ ਸਿੰਘ ਪੰਨੂੰ ਰੂੜੇ ਆਸਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ-ਬ੍ਰਹਮਪੁਰਾ <br/> ਅਗਲੀ ਖ਼ਬਰ ਫਤਿਆਬਾਦ ਵਿਖੇ ਚੋਰਾਂ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਵਿਦੇਸ਼ ਗਏ ਪਰਿਵਾਰ ਦੇ ਘਰ ਕੀਤੀ ਚੋਰੀ
Ad Position 24