ਖਡੂਰ ਸਾਹਿਬ, 4 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਆਤਮਾ ਪ੍ਰਾਜੈਕਟ ਤਹਿਤ ਲਗਾਏ ਗਏ ਝੋਨੇ ਦੇ ਪ੍ਰਦਰਸ਼ਨੀ ਪਲਾਟ ਦਾ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਡਾ: ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ, ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ ਵੱਲੋਂ ਨਿਰੀਖਣ ਕੀਤਾ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਬਲਾਕ ਖਡੂਰ ਸਾਹਿਬ ਦੀ ਟੀਮ ਵਿਚ ਸ਼ਾਮਿਲ ਕਰਮਚਾਰੀਆਂ ਨੇ ਪਿੰਡ ਵੇਈਾਪੂਈਾ ਦੇ ਕਿਸਾਨ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਆਤਮਾ ਸਕੀਮ ਅਧੀਨ 2 ਪ੍ਰਦਰਸ਼ਨੀ ਪਲਾਟ ਬੀਜੇ ਹਨ | ਇਕ ਪਲਾਟ ਵਿਚ ਉਨ੍ਹਾਂ ਨੇ ਭੌਂ ਪਰਖ ਕਾਰਡ ਦੇ ਅਨੁਸਾਰ ਖਾਦਾਂ ਦੀ ਵਰਤੋਂ ਕੀਤੀ ਹੈ ਅਤੇ ਦੂਸਰੇ ਪਲਾਟ ਵਿਚ ਉਨ੍ਹਾਂ ਨੇ ਆਪਣੀ ਮਰਜ਼ੀ ਅਨੁਸਾਰ ਖਾਦਾਂ ਦੀ ਵਰਤੋਂ ਕੀਤੀ ਹੈ | ਬਲਦੇਵ ਸਿੰਘ ਬਹੁਤ ਹੀ ਅਗਾਂਹ ਵਧੂ ਕਿਸਾਨ ਹੈ ਅਤੇ 50 ਕਿੱਲਿਆਂ ਦੀ ਖੇਤੀ ਕਰਦਾ ਹੈ, ਜਿਸ ਵਿਚ ਉਹ ਰਿਵਾਇਤੀ ਫ਼ਸਲਾਂ ਦੇ ਨਾਲ-ਨਾਲ ਸਬਜ਼ੀਆਂ ਦੀ ਵੀ ਕਾਸ਼ਤ ਕਰਦਾ ਹੈ | ਉਨ੍ਹਾਂ ਕਿਹਾ ਕਿ ਫਸਲੀ ਚੱਕਰ ਦੇ ਤੌਰ 'ਤੇ ਬਲਦੇਵ ਸਿੰਘ ਕਣਕ ਝੋਨੇ ਦੀ ਰਿਵਾਇਤੀ ਖੇਤੀ ਕਰਦੇ ਹਨ | ਉਨ੍ਹਾਂ ਨੇ ਪਿਛਲੇ ਤਿੰਨ ਚਾਰ ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ | ਇਸ ਮੌਕੇ ਉਨ੍ਹਾਂ ਦੇ ਨਾਲ ਨਦੀਨਨਾਸ਼ਕਾਂ ਉੱਪਰ ਵਿਚਾਰ ਵਟਾਂਦਰਾ ਕਰਦੇ ਹੋਏ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ ਅਤੇ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿਆਰੀ ਕੀਟਨਾਸ਼ਕ ਹੀ ਵਰਤਣ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਹੀ ਕੀਟਨਾਸ਼ਕਾਂ ਦੀ ਮਿਕਦਾਰ ਵਰਤੀ ਜਾਵੇ | ਇਸ ਮੌਕੇ ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ ਵੀ ਹਾਜ਼ਰ ਸਨ |