12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੈਰੋਇਨ, ਡਰੱਗ ਮਨੀ, ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 05-09-2025
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਸਿਟੀ ਦੇ ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਜਿੰਦਰ ਸਿੰਘ ਉਰਫ ਜਗਤਾਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਦਾਮ ਨੇੜੇ ਗੁਰਦੁਆਰਾ ਟੱਕਰ ਸਾਹਿਬ ਰੋਡ ਤਰਨ ਤਾਰਨ ਤੋਂ ਸੰਦੀਪ ਸਰਮਾ ਪੁੱਤਰ ਬਲਵਿੰਦਰ ਸ਼ਰਮਾ ਵਾਸੀ ਗਲੀ ਭੌਰ ਵਾਲੀ ਮੁਹੱਲਾ ਰੋਡੂਪੁਰਾ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ 16 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਦੇਵ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਹਿਲਵਾਨਕੇ ਨੂੰ ਕਾਬੂ ਕਰਕੇ ਉਸ ਪਾਸੋਂ 5.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਖਦੇਵ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਨਾਰਲੀ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲ ਦਾਣਾ ਮੰਡੀ ਪੱਟੀ ਤੋਂ ਗੁਰਮੀਤ ਸਿੰਘ ਪੁੱਤਰ ੁਸਖਵਿੰਦਰ ਸਿੰਘ ਵਾਸੀ ਮੁਹੱਲਾ ਬਰੜਾ ਵਾਲਾ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਕਾਸ਼ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪੂਨੀਆ ਜੋ ਕਿ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਨਾਲ ਲਿਬੜੀ ਹੋਈ ਪੰਨੀ, ਇਕ ਲਾਈਟਰ ਅਤੇ ਸਿਲਵਰ ਪੇਪਰ ਦਾ ਰੋਲ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਦੁਬਲੀ ਸਭਰਾ ਰੋਡ ਨੇੜੇ ਦਾਣਾ ਮੰਡੀ ਤੋਂ ਮਨਜੀਤ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਚੂਸਲੇਵੜ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਲਾਲਜੀਤ ਭੁੱਲਰ ਦੀ ਅਗਵਾਈ ਵਿਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲਿ੍ਹਆ ਅਗਲੀ ਖ਼ਬਰ ਮੀਂਹ ਦੀ ਭੇਟ ਚੜ੍ਹੀ ਸੜਕ ਦੇ ਰਹੀ ਹਾਦਸਿਆਂ ਨੂੰ ਸੱਦਾ <br/>
Ad Position 24