12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਵੱਲ ਪਿੱਠ ਕਰਕੇ ਖੜ੍ਹੀ-ਦਲਜੀਤ ਐਮਾ, ਹਰਵੰਤ ਸਿੰਘ ਝਬਾਲ

Ad Position 21
No active advertisement
ਅਜੀਤ ਡੈਸਕ 05-09-2025
ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਬਾਰਿਸ਼ਾਂ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਰਕੇ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਘਰ ਡੁੱਬਣ ਨਾਲ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ, ਪਰ ਮੂਕ ਦਰਸ਼ਕ ਬਣੀ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਵੱਲ ਪਿੱਠ ਕਰਕੇ ਖੜੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਡਾਇਰੈਕਟਰ ਦਲਜੀਤ ਸਿੰਘ ਐਮਾ ਅਤੇ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਆਪ੍ਰੇਸ਼ਨ ਸਿੰਧੂਰ ਵੇਲੇ ਪਾਕਿਸਤਾਨ ਨਾਲ ਜੰਗ ਵਰਗੇ ਬਣੇ ਹਾਲਾਤਾਂ ਨੇ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਸਰਹੱਦੀ ਖ਼ੇਤਰ ਦੇ ਲੋਕਾਂ ਦਾ ਹੋਇਆ ਅਤੇ ਹੁਣ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਹ ਹੀ ਖ਼ੇਤਰ ਦਾ ਹੋ ਰਿਹਾ ਹੈ | ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਦੋਹਰੀ ਮਾਰ ਪਈ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੰਤਰੀ ਚੁੱਪ ਧਾਰੀ ਬੈਠੇ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀਆਂ ਬਾਰਸ਼ਿਾਂ ਤੇ ਹੜ੍ਹਾਂ ਕਾਰਨ ਪੰਜਾਬ ਦੇ ਹਲਾਤ ਬਦ ਤੋਂ ਬਦਤਰ ਹੋ ਗਏ ਹਨ | ਜਨ ਜੀਵਨ ਪ੍ਰਭਾਵਿਤ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਅਗਾਊਾ ਪ੍ਰਬੰਧ ਨਾ ਕੀਤੇ ਜਾਣ ਕਰਕੇ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਧਾਰੀ ਚੁੱਪ ਤੋਂ ਇਹ ਸਾਬਿਤ ਹੁੰਦਾ ਹੈ ਕਿ ਸਰਕਾਰਾਂ ਪੰਜਾਬ ਨੂੰ ਤਬਾਹ ਕਰਨ ਲਈ ਲੱਗੀਆਂ ਹੋਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮੁੱਠਿਆਂਵਾਲਾ ਤੋਂ ਘੜੁੱਮ ਤੱਕ ਧੁੱਸੀ ਬੰਨ੍ਹ 'ਤੇ ਲੱਗੇ ਖੋਰੇ ਨੂੰ ਰੋਕਣ ਲਈ ਦਿਨ ਰਾਤ ਸੰਘਰਸ਼ ਕਰ ਰਹੇ ਹਨ ਸਥਾਨਕ ਲੋਕ... ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੇਂਦਰ ਅਤੇ ਪੰਜਾਬ ਸਰਕਾਰ ਵੱਧ ਤੋਂ ਵੱਧ ਮਦਦ ਕਰੇ-ਭਾਈ ਮਨਜੀਤ ਸਿੰਘ
Ad Position 24