12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਾਵਰਕਾਮ ਅਦਾਰੇ ਦੀਆਂ ਖ਼ਸਤਾ ਹਾਲਤ ਇਮਾਰਤਾਂ ਖ਼ਿਲਾਫ਼ ਮੁਲਾਜ਼ਮਾਂ ਨੇ ਬੁਲੰਦ ਕੀਤੀ ਆਵਾਜ਼

Ad Position 21
No active advertisement
ਅਜੀਤ ਡੈਸਕ 05-09-2025
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਰੋਜ਼ਾਨਾ ਰੈਵੀਨਿਊ ਇਕੱਠਾ ਕਰਨ ਵਾਲੇ ਬਿਜਲੀ ਵਿਭਾਗ ਦੇ ਦਫ਼ਤਰਾਂ ਅਤੇ ਬਿਜਲੀ ਘਰਾਂ ਦੀਆਂ ਬਾਬੇ ਆਦਮ ਵੇਲੇ ਦੀਆਂ ਖਸਤਾ ਹਾਲਤ ਇਮਾਰਤਾਂ ਮੌਸਮ ਦੀ ਖਰਾਬੀ ਦੇ ਚੱਲਦਿਆਂ ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਹਲਕੀ ਅਤੇ ਭਾਰੀ ਬਾਰਿਸ਼ ਕਾਰਨ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਲਈ ਸਿਰਦਰਦੀ ਦਾ ਕਾਰਨ ਬਣ ਰਹੀਆਂ ਹਨ, ਕਿਉਂਕਿ ਹਰ ਰੋਜ਼ ਪੈ ਰਹੀ ਬਾਰਿਸ਼ ਕਾਰਨ ਜਿਥੇ ਪੂਰਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਥੇ ਬਿਜਲੀ ਦੇ ਮਹੱਤਵਪੂਰਨ ਅਦਾਰੇ ਦੀਆਂ ਬਹੁਤ ਹੀ ਪੁਰਾਣੀਆਂ ਇਮਾਰਤਾਂ, ਜਿਨ੍ਹਾਂ ਦੀ ਪਿਛਲੇ ਲੰਮੇ ਅਰਸੇ ਤੋਂ ਅਦਾਰੇ ਦੀ ਮੈਨੇਜਮੈਂਟ ਵਲੋਂ ਰਿਪੇਅਰ ਨਾ ਕਰਵਾਉਣ ਕਰਕੇ ਥਾਂ-ਥਾਂ ਤੋਂ ਪਾਣੀ ਦੀ ਹੋ ਰਹੀ ਲੀਕੇਜ ਦੇ ਸਤਾਏ ਸਥਾਨਕ ਹਲਕਾ ਦਫ਼ਤਰ ਅਤੇ ਡਵੀਜ਼ਨ ਦਫ਼ਤਰਾਂ ਨਾਲ ਸੰਬੰਧਿਤ ਪੂਰੇ ਸਟਾਫ਼ ਨੇ ਬੈਠ ਕੇ ਦਫ਼ਤਰੀ ਕੰਮ ਕਰਨ ਵਿਚ ਲਗਾਤਾਰ ਪੇਸ਼ ਆ ਰਹੀਆਂ ਮੁਸ਼ਕਿਲਾਂ ਕਰਕੇ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਪਾਵਰ ਮੈਨੇਜਮੈਂਟ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੰਡਲ ਲੇਖਾਕਾਰ ਸਿਮਰਨਜੀਤ ਸਿੰਘ, ਸੁਪਰਡੈਂਟ ਕਵਲਜੀਤ ਕੌਰ, ਹਲਕਾ ਸਹਾਇਕ ਜਸਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਪਾਵਰ ਮੈਨੇਜਮੈਂਟ ਅਦਾਰੇ ਦੀਆਂ ਅਸੁਰੱਖਿਅਤ ਬਿਲਡਿੰਗਾਂ ਵੱਲ ਧਿਆਨ ਦੇ ਕੇ ਇਸ ਮਸਲੇ ਦਾ ਜਲਦੀ ਹੱਲ ਕਰੇ, ਤਾਂ ਜੋ ਰੋਜ਼ਾਨਾ ਡਿਊਟੀ ਕਰਨ ਵਾਲਾ ਸਟਾਫ਼ ਚੰਗੇ ਮਾਹੌਲ ਵਿਚ ਕਿਸੇ ਕਿਸਮ ਦੇ ਜਾਨੀ ਮਾਲੀ ਨੁਕਸਾਨ ਤੋਂ ਬੇਝਿਜਕ ਹੋ ਕੇ ਆਪਣੀ ਡਿਊਟੀ ਕਰ ਸਕੇ | ਉਧਰ ਅਦਾਰੇ ਦੇ ਦਫ਼ਤਰਾਂ ਅਤੇ ਗਰਿੱਡਾਂ ਦੀਆਂ ਖਸਤਾ ਹਾਲ ਇਮਾਰਤਾਂ ਦੀ ਹਾਲਤ ਸੁਧਾਰਨ ਬਾਰੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸੂਬਾ ਪੱਧਰ ਦੇ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਭੇਜ ਸਿੰਘ ਢਿੱਲੋਂ, ਲਖਵੰਤ ਸਿੰਘ ਦਿਉਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰਾਬ ਹੋ ਚੁੱਕੀਆਂ ਇਮਾਰਤਾਂ ਦੀ ਮੁਰੰਮਤ ਕਰਨ ਬਾਰੇ, ਦਫ਼ਤਰੀ ਸਟਾਫ਼ ਲਈ ਖਾਸ ਕਰਕੇ ਮਹਿਲਾ ਸਟਾਫ਼ ਲਈ ਵੱਖਰੇ ਵਾਸ਼ਰੂਮ ਬਣਾਉਣ ਅਤੇ ਪੀਣ ਯੋਗ ਪਾਣੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਅਕਸਰ ਹੀ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਿਚ ਇਸ ਮਸਲੇ ਬਾਰੇ ਜ਼ੋਰਦਾਰ ਤਰੀਕੇ ਨਾਲ ਗੱਲ ਉਠਾਉਣ ਤੋਂ ਇਲਾਵਾ ਲਿਖਤੀ ਤੌਰ 'ਤੇ ਵੀ ਮੈਨੇਜਮੈਂਟ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ, ਪਰ ਮੈਨੇਜਮੈਂਟ ਅਤੇ ਸਰਕਾਰ ਇਸ ਪਾਸੇ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ, ਜਿਸ ਦੇ ਚੱਲਦਿਆਂ ਜਿਥੇ ਦਫ਼ਤਰਾਂ ਵਿਚ ਬਹੁਤ ਹੀ ਮਹੱਤਵਪੂਰਨ ਰਿਕਾਰਡ ਖਰਾਬ ਹੋ ਰਿਹਾ ਹੈ, ਉਥੇ ਬਿਜਲੀ ਘਰਾਂ ਵਿਚ ਕਰੋੜਾਂ ਰੁਪਏ ਦੇ ਸਾਜੋ ਸਾਮਾਨ ਦੇ ਰੱਖ ਰਖਾਵ ਦਾ ਕੰਮ ਵੀ ਪ੍ਰਭਾਵਿਤ ਹੋਣ ਦੇ ਇਲਾਵਾ ਡਿਊਟੀ ਕਰ ਰਹੇ ਕਰਮਚਾਰੀਆਂ ਨੂੰ ਵੀ ਜਾਨ ਜ਼ੋਖਮ ਵਿਚ ਪਾ ਕੇ ਕੰਮ ਕਰਨਾ ਪੈਂਦਾ ਹੈ | ਮੁਲਾਜ਼ਮ ਆਗੂਆਂ ਨੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਬਹੁਤ ਹੀ ਪੁਰਾਣੀਆਂ ਖਸਤਾ ਹਾਲ ਹੋ ਚੁੱਕੀਆਂ ਇਮਾਰਤਾਂ ਦੀ ਹਾਲਤ ਸੁਧਾਰਨ ਲਈ ਤੁਰੰਤ ਢੁੱਕਵੀਂ ਕਾਰਵਾਈ ਅਮਲ ਵਿਚ ਲਿਆਦੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਸੰਘ ਦੀ ਮੀਟਿੰਗ ਅਗਲੀ ਖ਼ਬਰ ਹੜ੍ਹਾਂ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਸਾਬਕਾ ਰਾਜ ਸਭਾ ਮੈਂਬਰ ਮਲਿਕ ਨੇ ਲਿਆ...
Ad Position 24