16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਨੂੰ ਦੇ ਰਹੀਆਂ ਵੱਡਾ ਸਹਿਯੋਗ- ਜਲਾਲ ਉਸਮਾ <br/>

Ad Position 21
No active advertisement
ਅਜੀਤ ਡੈਸਕ 06-09-2025
ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਗਗੜੇਵਾਲ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਗਰੀਬ ਮਜ਼ਦੂਰ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜਿਆ ਗਿਆ ਚੌਕਰ, ਤਰਪਾਲਾਂ ਅਤੇ ਹੋਰ ਘਰੇਲੂ ਸਾਮਾਨ ਵੰਡਿਆ ਗਿਆ | ਗਰੀਬ ਲੋਕਾਂ ਲਈ ਸਾਮਾਨ ਲੈ ਕੇ ਪਹੁੰਚੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਦੀ ਔਖੀ ਘੜੀ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਜਿੱਥੇ ਵੀ ਹੜ੍ਹ ਆਏ ਹਨ, ਉੱਥੇ ਜਾਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਰ ਮਦਦ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਵੀ ਹੜ੍ਹ ਪ੍ਰਭਾਵਿਤ ਕਿਸਾਨਾਂ-ਮਜ਼ਦੂਰਾਂ ਨੂੰ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਐੱਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਮੀਂਹ ਕਾਰਨ ਦਿਹਾੜੀ ਦੱਪਾ ਬੰਦ ਹੋਣ ਕਾਰਨ ਮੇਰੇ ਪਿੰਡ ਦੇ ਬਹੁਤ ਸਾਰੇ ਗਰੀਬ ਪਰਿਵਾਰ ਘਰ ਦਾ ਰਾਸ਼ਨ ਖ੍ਰੀਦਣ ਤੋਂ ਅਸਮਰਥ ਹੈ | ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਧਿਆਨ ਲਿਆਂਦਾ ਗਿਆ ਜਿਸ ਨੂੰ ਦੇਖਦੇ ਹੋਏ ਪ੍ਰਧਾਨ ਧਾਮੀ ਵਲੋਂ ਗਰੀਬ ਪਰਿਵਾਰਾਂ ਲਈ ਇਹ ਸਮਾਨ ਭੇਜਿਆ ਗਿਆ | ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਰਣਜੀਤ ਸਿੰਘ ਰਾਣਾ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਬਾਬਾ ਹੀਰਾ ਸਿੰਘ ਸਰਕਲ ਪ੍ਰਧਾਨ, ਅਮਰਜੀਤ ਸਿੰਘ ਹੁੰਦਲ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਰਛਪਾਲ ਸਿੰਘ, ਜੁਗਿੰਦਰ ਸਿੰਘ, ਕੰਵਲਜੀਤ ਸਿੰਘ, ਬਾਬਾ ਗੱਜਣ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ ਬਿਜਲੀਵਾਲਾ, ਤਰਸੇਮ ਸਿੰਘ ਲਾਡੀ, ਗੁਲਜ਼ਾਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਰੱਤਾਖੇੜਾ ਮੁਕਤਸਰ ਤੋਂ ਹੜ੍ਹ ਰਾਹਤ ਸਮੱਗਰੀ ਲੈ ਕੇ ਸੰਗਤਾਂ ਕਾਰ ਸੇਵਾ ਸਰਹਾਲੀ ਸਾਹਿਬ ਦੇ ਹੈੱਡਕੁਆਰਟਰ ਪਹੁੰਚੀਆਂ...
Ad Position 24