16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ ਹੋਇਆ 2 ਲੱਖ 91 ਹਜ਼ਾਰ ਕਿਊਸਿਕ <br/>

Ad Position 21
No active advertisement
ਅਜੀਤ ਡੈਸਕ 06-09-2025
ਹਰੀਕੇ ਪੱਤਣ, 5 ਸਤੰਬਰ (ਸੰਜੀਵ ਕੁੰਦਰਾ)- ਬਾਰਿਸ਼ਾਂ ਰੁਕਣ ਤੋਂ ਬਾਅਦ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਦਾ ਪੱਧਰ ਘੱਟ ਰਿਹਾ ਹੈ | ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਘੱਟ ਹੋਣ ਨਾਲ ਹਰੀਕੇ ਹਥਾੜ ਖੇਤਰ ਦੇ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਹੈ | ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 91 ਹਜ਼ਾਰ 295 ਕਿਊਸਿਕ ਪਾਣੀ ਦੀ ਸੀ | ਜਿਸ ਵਿਚੋਂ ਡਾਊਨ ਸਟਰੀਮ ਨੂੰ 2 ਲੱਖ 74 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਜਦਕਿ 17 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਰਾਜਸਥਾਨ ਫੀਡਰ ਨਹਿਰ ਅਤੇ ਫਿਰੋਜ਼ਪੁਰ ਫੀਡਰ ਨਹਿਰ ਨੂੰ ਛੱਡਿਆ ਜਾ ਰਿਹਾ ਹੈ | ਹੋਰ ਜਾਣਕਾਰੀ ਅਨੁਸਾਰ ਪਾਣੀ ਹੋਰ ਘੱਟਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਫੇਰੀ ਤੋਂ ਪਰਤਦਿਆਂ ਬਾਬਾ ਸੁੱਖਾ ਸਿੰਘ ਸੇਵਾ ਕਾਰਜ ਵਿਚ ਜੁਟੇ ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ
Ad Position 24