ਫਤਿਆਬਾਦ, 4 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹਾਂ ਨਾਲ ਜਿੱਥੇ ਕਿਸਾਨਾ ਦੀ ਫ਼ਸਲ, ਮਾਲ ਡੰਗਰ ਅਤੇ ਘਰਾਂ ਦਾ ਨੁਕਸਾਨ ਹੋਇਆ, ਉਥੇ ਨਾਲ ਹੀ ਮਜ਼ਦੂਰ ਵਰਗ ਦਾ ਵੀ ਨੁਕਸਾਨ ਹੋਇਆ | ਡਾ. ਵੇਈਪੂਈਾ ਨੇ ਕੇਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਅਤੇ ਜੋ ਰਾਹਤ ਰਾਸ਼ੀ ਜਾਰੀ ਕਰਨ ਉਹ ਸਿੱਧੇ ਹੀ ਹੜ੍ਹ ਪ੍ਰਭਾਵਿਤ ਵਿਅਕਤੀ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇ |