16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 06-09-2025
ਝਬਾਲ, 5 ਸਤੰਬਰ (ਸਰਬਜੀਤ ਸਿੰਘ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨ ਤਾਰਨ ਵਲੋਂ ਹਲਕੇ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਸਾਬਕਾ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਕੀਤਾ | ਇਸ ਸਮੇਂ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦਾ ਚੈਕਅੱਪ ਕੈਂਪ ਵਿਚ ਪਹੁੰਚੇ ਮਾਹਿਰ ਡਾ. ਜਸਕਰਨ ਸਿੰਘ, ਡਾ. ਗੁਰਮਨਜੋਤ ਸਿੰਘ, ਡਾ. ਹਰਕਰਨ ਸਿੰਘ ਅਤੇ ਹੋਰ ਡਾਕਟਰਾਂ ਦੀ ਟੀਮ ਨੇ ਕੀਤਾ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ | ਇਸ ਸਮੇਂ ਗੱਲਬਾਤ ਕਰਦਿਆਂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦਿਆਂ ਹੀ ਸਰਹੱਦੀ ਲੋਕਾਂ ਨੂੰ ਚੰਗੀਆਂ ਤੇ ਫਰੀ ਵਿਦਿਅਕ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਦੀ ਸਭ ਤੋਂ ਵੱਧ ਲੋੜ ਹੈ | ਇਸ ਸਮੇਂ ਗੁਰਦੁਆਰਾ ਪ੍ਰਬੰਧਕਾਂ ਵਲੋਂ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ, ਕੰਚਨਪ੍ਰੀਤ ਕੌਰ ਅਤੇ ਸਰਪੰਚ ਮਨਜੀਤ ਕੌਰ ਮੀਆਂਪੁਰ ਤੇ ਹੋਰ ਆਗੂਆਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਕੈਂਪ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਮੁੱਖ ਤੌਰ 'ਤੇ ਡਾਇਰੈਕਟਰ ਅਤੇ ਹਲਕੇ ਦੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਐਮਾ, ਸੰਦੀਪ ਸਿੰਘ ਏ.ਆਰ, ਹਰਜੀਤ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ, ਸਰਪੰਚ ਸੋਨੂੰ ਬਰਾੜ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ, ਪੂਰਨ ਸਿੰਘ ਝਬਾਲ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਚੇਅਰਮੈਨ ਗੁਰਬੀਰ ਸਿੰਘ, ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲੰਗਾਹ, ਵੀਰਪਾਲ ਸਿੰਘ ਗੋਲਣ, ਮਨਜੀਤ ਸਿੰਘ ਬਾਊ ਆਸਟ੍ਰੇਲੀਆ, ਸਾਬਕਾ ਸਰਪੰਚ ਮੰਗਲ ਸਿੰਘ ਖੈਰਦੀ, ਨਿਸ਼ਾਨ ਸਿੰਘ ਐਮਾ, ਨੰਬਰਦਾਰ ਕੁਲਵੰਤ ਸਿੰਘ, ਬਲਜੀਤ ਸਿੰਘ ਪੰਨੂੰ ਅੱਡਾ ਝਬਾਲ, ਜਥੇਦਾਰ ਨਿਸ਼ਾਨ ਸਿੰਘ ਦੋਦੇ, ਸਾਬਕਾ ਸਰਪੰਚ ਬਲਜੀਤ ਸਿੰਘ ਛਿੱਛਰੇਵਾਲ, ਸਰਪੰਚ ਹਰਪਾਲ ਸਿੰਘ ਐਮਾ, ਸਤਨਾਮ ਸਿੰਘ ਬਾਠ ਮੀਆਂਪੁਰ, ਹਰਜੀਤ ਸਿੰਘ ਮੀਆਂਪੁਰ ਟਰਾਂਸਪੋਰਟਰ, ਸੰਨੀ ਸੈਰੋਂ, ਰੂਬੀ ਝਬਾਲ, ਸੁਰਜਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਜੀ ਦੇ ਜੋੜ ਮੇਲੇ ਸੰਬੰਧੀ ਫਤਿਆਬਾਦ ਵਿਖੇ ਦੋ ਰੋਜ਼ਾ ਫ੍ਰੀ ਮੈਡੀਕਲ ਕੈਂਪ <br/>
Ad Position 24