17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਵੇਂ ਸਰਵਿਸ ਰੂਲ ਲਾਗੂ ਕਰਨ 'ਤੇ ਪੰਜਾਬ ਉਪਰ ਡਾਕਾ-ਗੁਰਭੇਜ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 06-09-2025
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)-ਇੰਪਲਾਈਜ ਫੈਡਰੇਸ਼ਨ ਪਹਿਲਵਾਨ ਪੰਜਾਬ ਦੇ ਸੂਬਾ ਕਾਰਜਕਾਰੀ, ਸੀਨੀਅਰ ਮੀਤ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਪੰਜਾਬ ਵਲੋਂ ਕਿਹਾ ਗਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਵਾਂ ਸਰਵਿਸ ਰੂਲ ਨੂੰ ਲਾਗੂ ਕਰਨ ਨਾਲ ਪੰਜਾਬ ਦੇ ਹੱਕ ਖੋਹ ਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਇਕ ਪਾਸੇ ਪੰਜਾਬ ਹੜ੍ਹਾਂ ਦੀ ਮਾਰ ਚੱਲ ਰਿਹਾ ਹੈ | ਰਾਹਤ ਪੈਕੇਜ ਦੇਣ ਦੀ ਬਜਾਇ ਦੂਜੇ ਪਾਸੇ ਯੂ.ਟੀ. ਵਲੋਂ ਨਵੇਂ ਸਰਵਿਸ ਰੂਲ ਲਾਗੂ ਹੋਣ ਨਾਲ ਪੰਜਾਬ ਦੀ ਭੂਮਿਕਾ ਖਤਮ ਹੋ ਜਾਵੇਗੀ | ਮੁਲਾਜ਼ਮਾਂ ਦੀ ਨਵੀਂ ਭਰਤੀ ਤੇ ਬਦਲੀਆਂ ਸੰਬੰਧੀ ਸਾਰੀਆਂ ਨੀਤੀਆਂ ਕੇਂਦਰ ਸਰਕਾਰ ਦੇ ਹੱਥ ਵਿਚ ਹੋ ਜਾਣਗੀਆਂ | ਇਸ ਸੰਬੰਧੀ ਕਰਮਚਾਰੀਆਂ ਤੇ ਅਧਿਕਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਫ਼ੈਸਲੇ ਨੂੰ ਪੰਜਾਬ ਦੇ ਹੱਕਾਂ ਨੂੰ ਮੁੱਖ ਰੱਖਦਿਆਂ ਵਾਪਸ ਲੈਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਵਿਧਾਇਕ ਲਾਲਪੁਰਾ ਨੇ ਵੰਡਿਆ ਪਸ਼ੂਆਂ ਲਈ ਚਾਰਾ <br/> ਅਗਲੀ ਖ਼ਬਰ ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ
Ad Position 24