17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪ੍ਰਭਾਵਿਤ ਇਲਾਕੇ ਵਿਚ ਵਿਧਾਇਕ ਲਾਲਪੁਰਾ ਨੇ ਵੰਡਿਆ ਪਸ਼ੂਆਂ ਲਈ ਚਾਰਾ <br/>

Ad Position 21
No active advertisement
ਅਜੀਤ ਡੈਸਕ 06-09-2025
ਫਤਿਆਬਾਦ, 5 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਮੁੰਡਾਪਿੰਡ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ ਕੀਤੀ ਹੈ | ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖੁਦ ਹਲਕੇ ਦੇ ਪਿੰਡਾਂ ਵਿਚ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਰਾਹਤ ਸਮੱਗਰੀ ਵੰਡ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਆਮ ਆਦਮੀ ਦੇ ਪੱਖ ਵਿਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਸਮੇਂ ਚੇਅਰਮੈਨ ਪ੍ਰਭਜੋਤ ਕੌਰ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ, ਬਲਾਕ ਪ੍ਰਧਾਨ ਗੁਰਦਿਆਲ ਸਿੰਘ ਭੈਲ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਤੁੜ, ਰਜਿੰਦਰ ਸਿੰਘ ਪੰਨੂੰ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਮੰਡ ਏਰੀਏ ਗਗੜੇਵਾਲ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਵੇਂ ਸਰਵਿਸ ਰੂਲ ਲਾਗੂ ਕਰਨ 'ਤੇ ਪੰਜਾਬ ਉਪਰ ਡਾਕਾ-ਗੁਰਭੇਜ ਸਿੰਘ ਢਿੱਲੋਂ <br/>
Ad Position 24