ਖਡੂਰ ਸਾਹਿਬ, 5 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਘਵ ਗੁਪਤਾ, ਡਾਕਟਰ ਅਵਲੀਨ ਕੌਰ, ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਅਤੇ ਏ.ਐੱਮ.ਓ. ਕੰਵਲ ਬਲਰਾਜ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਮੀਆਂਵਿੰਡ ਡਾਕਟਰ ਸਲਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ. ਮੀਆਂਵਿੰਡ ਦੇ ਅਧੀਨ ਪੈਂਦੇ ਪਿੰਡ ਗਗੜੇਵਾਲ ਦੇ ਮੰਡ ਏਰੀਏ ਅਤੇ ਸਲੱਮ ਏਰੀਏ ਵਿਚ ਸਪੈਸ਼ਲ ਸਰਵੇ ਕੀਤਾ ਗਿਆ ਅਤੇ ਇਕੱਤਰ ਲੋਕਾਂ ਨੂੰ ਡੇਂਗੂ ਬੁਖਾਰ ਅਤੇ ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਬੀਮਾਰੀਆਂ ਬਾਰੇ ਅਤੇ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਮੋਸਮੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ | ਕੂਲਰਾਂ, ਫਰਿਜਾਂ, ਗਮਲਿਆਂ, ਕੰਟੇਨਰਾਂ ਆਦਿ ਵਿੱਚੋ ਲਾਰਵਾ ਚੈਕ ਕੀਤਾ ਗਿਆ | ਇਸ ਮੌਕੇ ਡਾਕਟਰ ਰਾਘਵ ਗੁਪਤਾ ਨੇ ਡੇਂਗੂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਇਕ ਵਾਇਰਲ ਬੁਖਾਰ ਹੈ, ਜੋ ਏਡੀਜ਼ ਇੰਜਪਟਾਈ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜਿਆਦਾਤਰ ਇਹ ਮੱਛਰ ਦਿਨ ਵੇਲੇ ਕੱਟਦਾ ਹੈ | ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ | ਇਸਦੇ ਲੱਛਣ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਜੋੜਾਂ ਅਤੇ ਮਾਸਪੇਸ਼ੀਆਂ ਵਿਚ ਦਰਦ, ਸਰੀਰ ਉਪਰ ਲਾਲ ਦਾਣੇ ਨਿਕਲਣਾ, ਉਲਟੀ ਆਉਣੀ, ਮੂੰਹ, ਨੱਕ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ ਆਦਿ, ਖ਼ੂਨ ਵਿਚੋਂ ਪਲੈਟਲੈਟ ਸੈਲ ਦਾ ਘਟਣਾ, ਸਰੀਰਕ ਥਕਾਵਟ ਅਤੇ ਕਮਜ਼ੋਰੀ ਆਦਿ ਦੇ ਲੱਛਣ ਹੋ ਸਕਦੇ ਹਨ ਹਨ | ਉਨ੍ਹਾਂ ਦੱਸਿਆ ਕਿ ਡਾਗੂ ਦੀ ਜਾਂਚ ਅਤੇ ਇਲਾਜ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਭੁਪਿੰਦਰ ਸਿੰਘ ਐੱਸ.ਆਈ. ਸਿਵਲ ਸਰਜਨ ਦਫ਼ਤਰ ਤਰਨਤਾਰਨ ਅਤੇ ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਬਾਬਾ ਹੀਰਾ ਸਿੰਘ, ਸਾਹਿਬਜੀਤ ਸਿੰਘ ਐੱਸ.ਆਈ., ਅਮਨਦੀਪ ਸਿੰਘ ਐੱਸ.ਆਈ., ਸੁਖਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ, ਗੁਰਦੇਵ ਸਿੰਘ ਹੈਲਥ ਮੇਲ ਵਰਕਰ, ਮੰਗਲ ਸਿੰਘ, ਬਲਜਿੰਦਰ ਸਿੰਘ , ਬਲਵਿੰਦਰ ਸਿੰਘ ਬਰੀਡਰ ਚੈਕਰ, ਕੁਲਵਿੰਦਰ ਕੌਰ, ਰਾਜ ਕੌਰ ਆਸਾ ਵਰਕਰ ਆਦਿ ਹਾਜ਼ਰ ਸਨ |