17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅਦਾਲਤ ਵਿਚ ਗਵਾਹੀ ਦੇਣ 'ਤੇ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 06-09-2025
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਅਦਾਲਤ ਵਿਚ ਗਵਾਹੀ ਦੇਣ 'ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੱਚਾ ਪੱਕਾ ਵਿਖੇ ਰਜੀਵ ਕੁਮਾਰ ਪੁੱਤਰ ਜਗਤਾਰ ਚੰਦ ਵਾਸੀ ਦਿਆਲਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 1 ਸਤੰਬਰ ਨੂੰ ਉਹ ਆਪਣੇ ਪਿੰਡ ਦਿਆਲਪੁਰ ਤੋਂ ਕੰਮ 'ਤੇ ਪਿੰਡ ਕਲਸੀਆ ਕਲਾਂ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਹਥਿਆਰਾਂ ਨਾਲ ਲੈਸ ਖ਼ੜੇ ਸੰਜੀਵ ਕੁਮਾਰ ਪੁੱਤਰ ਜਗਤਾਰ ਚੰਦ, ਰਜਨੀ ਬਾਬਾ ਪਤਨੀ ਸੰਜੀਵ ਕੁਮਾਰ, ਮਨੀਸ਼ ਕੁਮਾਰ ਪੁੱਤਰ ਰਜੀਵਨ ਕੁਮਾਰ ਵਾਸੀਅਨ ਦਿਆਲਪੁਰ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ ਪੁੱਤਰ ਪੂਰਨ ਸਿੰਘ ਨੇ ਉਸ ਨੂੰ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਲਗਾ ਕੇ ਫ਼ਰਾਰ ਹੋ ਗਏ | ਵਜ਼ਾ ਰੰਜਿਸ਼ ਇਹ ਹੈ ਕਿ ਮੇਰੇ ਭਰਾ ਸਰਵਣ ਕੁਮਾਰ ਦਾ ਸੰਜੀਵ ਕੁਮਾਰ ਖ਼ਿਲਾਫ਼ ਅਦਾਲਤ ਵਿਚ ਕੇਸ ਕੀਤਾ ਹੈ, ਉਸ ਕੇਸ ਵਿਚ ਮੈਂ ਗਵਾਹ ਸੀ ਅਤੇ ਉਕਤ ਵਿਅਕਤੀ ਮੈਨੂੰ ਗਵਾਹੀ ਦੇਣ ਤੋਂ ਰੋਕਦੇ ਸਨ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚੋਂ ਮੋਬਾਈਲ ਫੋਨ ਮਿਲਣ 'ਤੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਾਅਲੀ ਜਮਾਨਤਾਂ ਕਰਵਾਉਣ 'ਤੇ ਮਾਮਲਾ ਦਰਜ
Ad Position 24