17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਖੜ੍ਹੀ-ਚੇਅਰਮੈਨ ਗੁਰਪ੍ਰਤਾਪ, ਸਰਪੰਚ ਰਣਧੀਰ, ਪ੍ਰਦੀਪ ਬੋਦੇਵਾਲ <br/>

Ad Position 21
No active advertisement
ਅਜੀਤ ਡੈਸਕ 06-09-2025
ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨਾਂ ਤੋਂ ਪਹਾੜੀ ਰਾਜਾਂ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਵਿਚ ਵਧੇ ਪਾਣੀ ਨੇ ਹੜ੍ਹਾਂ ਦੇ ਰੂਪ ਵਿਚ ਭਾਰੀ ਤਬਾਹੀ ਮਚਾਈ ਹੋਈ ਹੈ ਜਿਸ ਨਾਲ ਲੱਖਾਂ ਏਕੜ ਝੋਨਾ, ਬਾਸਮਤੀ ਅਤੇ ਪਸ਼ੂਆਂ ਦੇ ਚਾਰੇ ਬਰਬਾਦ ਹੋ ਗਏ ਅਤੇ ਘਰਾਂ ਦੇ ਘਰ ਢਹਿ ਢੇਰੀ ਹੋ ਗਏ | ਕੁਦਰਤ ਦੇ ਢਾਹੇ ਕਹਿਰ ਦਾ ਮੰਜ਼ਰ ਦੇਖਿਆ ਨਹੀਂ ਜਾ ਰਿਹਾ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਜ਼ਿਲ੍ਹਾ ਅੰਮਿ੍ਤਸਰ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਮੀਆਂਵਿੰਡ ਅਤੇ ਉਨ੍ਹਾਂ ਦੇ ਨੇੜ੍ਹਲੇ ਸਾਥੀ ਸਰਪੰਚ ਰਣਧੀਰ ਸਿੰਘ ਬਦੇਸ਼ਾ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ ਨੇ ਸਾਂਝੇ ਬਿਆਨ ਵਿਚ ਕਹੇ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਮੰਤਰੀ, ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਜਾ ਕੇ ਕਿਸਾਨਾਂ-ਮਜ਼ਦੂਰਾਂ ਦਾ ਹਾਲ ਜਾਣ ਰਹੇ ਹਨ, ਜਿਸਨੂੰ ਵੀ ਜਿਸ ਚੀਜ਼ ਦੀ ਜ਼ਰੂਰਤ ਹੁੰਦੀ ਹੈ, ਉਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਖੜ੍ਹੀ ਹੈ ਤੇ ਜਲਦ ਹੀ ਕਿਸਾਨਾਂ ਨੂੰ ਰਾਹਤ ਦੇਣ ਦਾ ਐਲਾਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿੰਦੀਪੁਰ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦੀ ਚੱਲ ਰਹੀ ਸੇਵਾ 'ਚ 35 ਹਜ਼ਾਰ ਦਾ ਡੀਜ਼ਲ ਦਿੱਤਾ <br/> ਅਗਲੀ ਖ਼ਬਰ ਮਿ੍ਤਕ ਬਲਾਕ ਕਾਂਗਰਸ ਪ੍ਰਧਾਨ ਗੁਰਮੇਲ ਸਿੰਘ ਤੂਤ ਦਾ ਅੰਤਿਮ ਸੰਸਕਾਰ <br/>
Ad Position 24