17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਅਤੇ ਪੰਜਾਬ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਦੀਆਂ ਸਮੱਸਿਆਂਵਾਂ ਪ੍ਰਤੀ ਗੰਭੀਰ ਨਹੀਂ-ਔਲਖ

Ad Position 21
No active advertisement
ਅਜੀਤ ਡੈਸਕ 06-09-2025
ਗੋਇੰਦਵਾਲ ਸਾਹਿਬ, 5 ਸਤੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕੇਂਦਰ ਸਰਕਾਰ ਅਤੇ ਭਗਵੰਤ ਸਿੰਘ ਮਾਨ ਦੀ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਮੰਤਰੀ ਹੜ੍ਹ ਪੀੜਤਾਂ ਲਈ ਅਸਲ ਸਹਾਇਤਾ ਕਰਨ ਦੀ ਬਜਾਇ ਸਿਰਫ਼ ਦਿਖਾਵੇ ਵਿਚ ਲੱਗੇ ਹੋਏ ਹਨ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੰਤਰੀ ਹੜ੍ਹ ਵਾਲੇ ਇਲਾਕਿਆਂ ਦਾ ਦੌਰਾ ਕਰਨ ਸਮੇਂ ਬੰਨ੍ਹਾਂ 'ਤੇ ਕੁਝ ਮਿੱਟੀ ਦੇ ਤੋੜੇ ਚੁੱਕ ਕੇ, ਫੋਟੋਆਂ ਖਿਚਵਾਉਂਦੇ ਹਨ ਅਤੇ ਮੀਡੀਆ ਸਾਹਮਣੇ ਬਿਆਨ ਦੇ ਕੇ ਆਪਣੇ ਘਰ ਵਾਪਸ ਆ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜੇ ਇਹੀ ਉਨ੍ਹਾਂ ਦੀ ਜਿੰਮੇਵਾਰੀ ਹੈ ਤਾਂ ਅਜਿਹੇ ਮੰਤਰੀਆਂ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਇਹ ਕੰਮ ਤਾਂ ਆਮ ਲੋਕ ਅਤੇ ਸਮਾਜ ਸੇਵਕ ਵੀ ਬਾਖ਼ੂਬੀ ਕਰ ਰਹੇ ਹਨ | ਅਕਾਲੀ ਆਗੂ ਨੇ ਸਰਕਾਰ ਉੱਤੇ ਇਹ ਵੀ ਇਲਜ਼ਾਮ ਲਗਾਇਆ ਕਿ ਹੁਣ ਤੱਕ ਪੀੜਤਾਂ ਨੂੰ ਕੋਈ ਪੱਕਾ ਭਰੋਸਾ ਨਹੀਂ ਦਿੱਤਾ ਗਿਆ ਕਿ ਢਹਿ ਗਏ ਘਰਾਂ ਜਾਂ ਖ਼ਰਾਬ ਹੋਏ ਖੇਤਾਂ ਦਾ ਮੁਆਵਜ਼ਾ ਕਿਵੇਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਪਹਿਲਾਂ ਹੀ ਨਾਜ਼ੁਕ ਹੈ ਅਤੇ ਜਦੋਂ ਸਰਕਾਰ ਆਪ ਕਹਿੰਦੀ ਹੈ ਕਿ ਖ਼ਜ਼ਾਨਾ ਖਾਲੀ ਹੈ ਤਾਂ ਫਿਰ ਇਸ ਵੱਡੇ ਸੰਕਟ ਨਾਲ ਕਿਵੇਂ ਨਜਿੱਠਿਆ ਜਾਵੇਗਾ | ਉਨ੍ਹਾਂ ਅੰਤ ਵਿਚ ਕਿਹਾ ਕਿ ਜੇ ਸਰਕਾਰ ਨੇ ਹੁਣ ਵੀ ਅਸਲ ਕਦਮ ਨਾ ਚੁੱਕੇ ਤਾਂ ਪੰਜਾਬ ਦੀ ਵਿੱਤੀ ਅਤੇ ਸਮਾਜਿਕ ਹਾਲਤ ਹੋਰ ਵੀ ਗੰਭੀਰ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਅਤੇ ਗਿੱਲ ਵਲੋਂ ਕੇਂਦਰੀ ਮੰਤਰੀ ਚੌਹਾਨ ਨੂੰ ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦਾ... ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੇਵਾ ਸੁਸਾਇਟੀ ਮੈਂਬਰਾਂ ਨੂੰ ਸੇਵਾ ਲਈ ਗੱਡੀ ਦਿੱਤੀ <br/>
Ad Position 24