17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੀ.ਟੀ.ਐੱਫ ਦੇ ਸੱਦੇ 'ਤੇ ਅਧਿਆਪਕਾਂ ਨੇ ਹੜ੍ਹ ਪੀੜਤਾਂ ਲਈ ਸਾਢੇ 26 ਲੱਖ ਰੁਪਏ ਸਹਾਇਤਾ ਰਾਸ਼ੀ ਇਕੱਤਰ ਕੀਤੀ

Ad Position 21
No active advertisement
ਅਜੀਤ ਡੈਸਕ 06-09-2025
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਆਪਣੀਆਂ ਵਿਭਾਗੀ ਅਤੇ ਆਰਥਿਕ ਮੰਗਾਂ ਲਈ ਚੱਲ ਰਹੀਆਂ ਸੰਘਰਸ਼ੀ ਸਰਗਰਮੀਆਂ ਨੂੰ ਠੱਲ੍ਹ ਪਾਉਂਦਿਆਂ ਅਧਿਆਪਕ ਦੇ ਸਮਾਜਿਕ ਰੋਲ ਨੂੰ ਪਹਿਲ ਦਿੰਦਿਆਂ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ 'ਸੰਘਰਸ਼ ਵੀ ਸੇਵਾ ਵੀ' ਦਾ ਨਾਅਰਾ ਦਿੰਦਿਆਂ ਹੜ੍ਹ ਪੀੜਤਾਂ ਦੇ ਹੱਕ ਵਿਚ ਡਟਣ ਦਾ ਫੈਸਲਾ ਕੀਤਾ ਹੈ | ਜਿੱਥੇ ਪਿਛਲੇ ਸਮੇਂ ਵਿਚ ਡੀ.ਟੀ.ਐੱਫ ਅਧਿਆਪਕ ਮੰਗਾਂ ਲਈ ਸੰਘਰਸ਼ ਦੇ ਰਾਹ 'ਤੇ ਚੱਲਦੀ ਰਹੀ ਹੈ, ਹੁਣ ਹੜ੍ਹਾਂ ਕਾਰਨ ਆਈ ਬਿਪਤਾ ਦੇ ਮੌਕੇ ਜੱਥੇਬੰਦੀ ਨੇ ਪੀੜਤ ਲੋਕਾਂ ਦੀ ਸੇਵਾ ਲਈ ਹਾਜ਼ਰ ਹੁੰਦਿਆਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਹੜ੍ਹ ਪੀੜਤਾਂ ਲਈ ਫੰਡ ਦੇਣ ਦਾ ਸੱਦਾ ਦਿੱਤਾ |
ਡੀ.ਟੀ.ਐੱਫ ਦੇ ਇਸ ਸੱਦੇ ਤਹਿਤ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਰਾਹੀਂ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਗਈ 26,50,555 ਰੁਪਏ ਸਹਾਇਤਾ ਰਾਸ਼ੀ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਜਨਰਲ ਸਕੱਤਰ ਅਮਰਦੀਪ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੰਵਰਦੀਪ ਸਿੰਘ ਢਿੱਲੋਂ, ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਪ੍ਰੈੱਸ ਸਕੱਤਰ ਪਿ੍ੰਸਦੀਪ ਸਿੰਘ, ਜਸਕੀਰਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਿੰਦਰ ਸਿੰਘ, ਇੰਦਰਬੀਰ ਸਿੰਘ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਹੈੱਡ, ਗੁਰਬਾਜ਼ ਸਿੰਘ, ਬਲਜਿੰਦਰ ਸਿੰਘ, ਵਰਿੰਦਰ ਸਿੰਘ ਅਤੇ ਬਾਕੀ ਮੌਜੂਦ ਆਗੂਆਂ ਨੇ ਦੱਸਿਆ ਕਿ ਇਸ ਰਾਸ਼ੀ ਨੂੰ ਜੱਥੇਬੰਦਕ ਢਾਂਚੇ ਰਾਹੀਂ ਅਸਲ ਹੜ੍ਹ ਪੀੜਤਾਂ ਤੱਕ ਉਨ੍ਹਾਂ ਦੀਆਂ ਲੋੜਾਂ ਦੇ ਅਨੁਸਾਰ ਪੁੱਜਦਾ ਕੀਤਾ ਜਾਵੇਗਾ | ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਤਰਨ ਤਾਰਨ ਦੇ ਜ਼ਿਲ੍ਹਾ ਕਨਵੀਨਰ ਕੰਵਰਦੀਪ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਫੈਡਰੇਸ਼ਨ ਨਾਲ ਸਬੰਧਤ ਜੱਥੇਬੰਦੀਆਂ ਨੇ ਵੀ ਇਸ ਫੰਡ ਇਕੱਤਰਤਾ ਵਿਚ ਸਹਿਯੋਗ ਦਿੱਤਾ ਹੈ ਅਤੇ 2-3 ਸਤੰਬਰ ਨੂੰ ਸਾਰੇ ਜ਼ਿਲਿ੍ਹਆਂ ਤੋਂ ਡੀ.ਐੱਮ.ਐੱਫ. ਦੀ ਅਗਵਾਈ ਹੇਠ ਹੜ੍ਹ ਪੀੜਤਾਂ ਦੀ ਸੁਣਵਾਈ ਲਈ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਭੇਜੇ ਹਨ | ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨਾਂ ਜਗਪਾਲ ਬੰਗੀ, ਰਾਜੀਵ ਬਰਨਾਲਾ, ਗੁਰਪਿਆਰ ਸਿੰਘ ਕੋਟਲੀ, ਬੇਅੰਤ ਸਿੰਘ ਫੂਲੇਵਾਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ ਨੇ ਦੱਸਿਆ ਕਿ ਜੱਥੇਬੰਦੀ ਦੇ ਫੈਸਲੇ ਅਨੁਸਾਰ ਅਧਿਆਪਕ ਦਿਵਸ ਮੌਕੇ 5 ਅਤੇ 6 ਸਤੰਬਰ ਨੂੰ ਪ੍ਰਭਾਵਿਤ ਿਲਿ੍ਹਆਂ ਗੁਰਦਾਸਪੁਰ, ਅੰਮਿ੍ਤਸਰ, ਤਰਨ ਤਾਰਨ, ਕਪੂਰਥਲਾ, ਫਾਜਿਲਕਾ, ਫਿਰੋਜ਼ਪੁਰ ਅਤੇ ਹੋਰ ਜ਼ਿਲਿਆਂ ਵਿੱਚ ਪੀੜਤ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ ਇਸ ਮੌਕੇ ਡੀ.ਟੀ.ਐੱਫ਼ ਵਲੋਂ 20 ਜ਼ਿਲਿ੍ਹਆਂ ਵਿਚੋਂ ਫੰਡ ਇਕੱਤਰਤਾ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ, ਜਸਵਿੰਦਰ ਔਜਲਾ, ਪਵਨ ਕੁਮਾਰ ਮੁਕਤਸਰ, ਸੁਖਦੇਵ ਡਾਨਸੀਵਾਲ, ਤਜਿੰਦਰ ਸਿੰਘ, ਗੁਰਵਿੰਦਰ ਸਿੰਘ ਫਾਜਿਲਕਾ, ਹਰਵਿੰਦਰ ਰੱਖੜਾ, ਹਰਵਿੰਦਰ ਅੱਲੂਵਾਲ, ਸੁਖਵਿੰਦਰ ਗਿਰ, ਵਿਕਰਮਜੀਤ ਮਾਲੇਰਕੋਟਲਾ, ਜਤਿੰਦਰ ਸਿੰਘ, ਰਮਨਜੀਤ ਸੰਧੂ, ਮਲਕੀਤ ਹਰਾਜ, ਅਮੋਲਕ ਡੇਲੂਆਣਾ, ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਵਿਚ ਭਾਰੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ-ਤਰੁਣ ਜੋਸ਼ੀ <br/> ਅਗਲੀ ਖ਼ਬਰ ਮਨਜੀਤ ਸਿੰਘ ਮੰਨਾ ਅਤੇ ਗਿੱਲ ਵਲੋਂ ਕੇਂਦਰੀ ਮੰਤਰੀ ਚੌਹਾਨ ਨੂੰ ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦਾ...
Ad Position 24