ਝਬਾਲ, 5 ਸਤੰਬਰ (ਸੁਖਦੇਵ ਸਿੰਘ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੌਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਕੀਤਾ | ਕੈਂਪ ਦੌਰਾਨ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਸਹਿਬ ਤੋਂ ਆਏਾ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚਲਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਬੀਬੀ ਵੀਰੋ ਜੀ ਦੇ ਰਿਸੀਵਰ ਬਲਵਿੰਦਰ ਸਿੰਘ ਸੁਰਗਾਪੁਰੀ ਵਲੋਂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਮਨਜੀਤ ਕੌਰ ਬਾਠ ਮੀਆਂਪੁਰ, ਕੰਚਨਪ੍ਰੀਤ ਕੌਰ ਰੰਧਾਵਾ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਡਾਇਰੈਕਟਰ ਦਲਜੀਤ ਸਿੰਘ ਐਮਾ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਸਤਨਾਮ ਸਿੰਘ ਬਾਠ,ਚੈਅਰਮੈਨ ਗੁਰਬੀਰ ਸਿੰਘ ਝਬਾਲ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਪੂਰਨ ਸਿੰਘ ਝਬਾਲ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਕਰਨੈਲ ਸਿੰਘ ਮੀਆਂਪੁਰ, ਮਨਜੀਤ ਸਿੰਘ ਬਾਊ, ਸਾਬਕਾ ਸਰਪੰਚ ਮੰਗਲ ਸਿੰਘ ਖੈਰਦੀ, ਨਿਸ਼ਾਨ ਸਿੰਘ ਐਮਾ, ਸਰਬਜੀਤ ਸਿੰਘ ਢਿੱਲੋਂ ਝਬਾਲ, ਬਲਜੀਤ ਸਿੰਘ ਪੰਨੂ, ਨਿਸ਼ਾਨ ਸਿੰਘ ਦੋਦੇ, ਸਾਬਕਾ ਸਰਪੰਚ ਬਲਜੀਤ ਸਿੰਘ ਛਿਛਰੇਵਾਲ, ਸਰਪੰਚ ਹਰਪਾਲ ਸਿੰਘ ਐਮਾ, ਸਤਨਾਮ ਸਿੰਘ, ਟਰਾਂਸਪੋਰਟ ਹਰਜੀਤ ਸਿੰਘ , ਚੇਅਰਮੈਨ ਰੂਬੀ, ਸੁਰਜਨ ਸਿੰਘ ਆਦਿ ਹਾਜ਼ਰ ਸਨ |