ਫਤਿਆਬਾਦ, 5 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਅਬਾਦਕਾਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਅਗਵਾਈ ਹੇਠ ਹੜ੍ਹ ਪੀੜਤ ਇਲਾਕੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਹੜ੍ਹ ਪੀੜਤ ਲੋਕਾਂ ਨਾਲ ਆ ਰਹੀਆਂ ਮੁਸ਼ਕਿਲਾਂ ਅਤੇ ਸਮੱਸਿਆਂਵਾਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਮੁੰਡਾ ਪਿੰਡ ਦੇ ਕਿਸਾਨ ਹਰਦੀਪ ਸਿੰਘ ਨੇ ਦੱਸਿਆ ਕੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਪੂਰੀ ਤਰਾਂ ਬਰਬਾਦ ਹੋ ਚੁੱਕੀਆਂ ਹਨ ਅਤੇ ਘਰਾਂ, ਪਸ਼ੂਆਂ ਟਿਊਬਵੈਲਾਂ ਦਾ ਨੁਕਸਾਨ ਵੱਖਰਾ ਹੋਇਆ ਹੈ | ਉਨ੍ਹਾਂ ਕਿਹਾ ਕੇ ਹੜ੍ਹਾਂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਈ ਅਗਾਂਊਾ ਪ੍ਰਬੰਧ ਨਹੀਂ ਸੀ ਕੀਤੇ ਗਏ, ਜਿਸ ਕਾਰਨ ਲੋਕਾਂ ਵਲੋਂ ਉਸਾਰੇ ਧੁੱਸੀ ਬੰਨ੍ਹ ਵੀ ਪਾਣੀ ਦੀ ਮਾਰ ਨਹੀਂ ਝੱਲ ਸਕੇ | ਇਥੋੋਂ ਤੱਕ ਕਿ ਮੰਡ ਖੇਤਰ ਵਿਚ ਮਜ਼ਦੂਰੀ ਕਰਕੇ ਪੇਟ ਪਾਲਦੇ ਮਜਦੂਰਾਂ ਦੀ ਹਾਲਤ ਵੀ ਬੇਹੱਦ ਤਰਸਯੋਗ ਹੈ | ਇਸ ਮੌਕੇ ਮੰਗ ਕੀਤੀ ਗਈ ਕਿ ਹੜ੍ਹ ਪੀੜਤ ਲੋਕਾਂ ਲਈ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਹੋਏ ਜਾਨੀ, ਮਾਲੀ ਨੁਕਸਾਨ ਲਈ ਢੁੱਕਵੀਂ ਗ੍ਰਾਂਟ ਜਾਰੀ ਕੀਤੀ ਜਾਵੇ, ਹੜ੍ਹ ਪੀੜਤ ਲੋਕਾਂ ਦੇ ਕਰਜੇ ਮੁਆਫ ਕੀਤੇ ਜਾਣ, ਹੜ੍ਹਾਂ ਦੀ ਪੱਕੀ ਰੋਕਥਾਮ ਲਈ ਦਰਿਆਵਾਂ ਦਾ ਨਹਿਰੀਕਰਨ ਕੀਤਾ ਜਾਵੇ, ਹੜ੍ਹ ਮਾਰੇ ਇਲਾਕਿਆਂ ਵਿਚ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਦਵਾਈਆਂ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਕਾਸਬੀਰ ਸਿੰਘ, ਨਿਸਾਨ ਸਿੰਘ, ਜਸਪਾਲ ਸਿੰਘ, ਧਰਮਿੰਦਰ ਸਿੰਘ, ਗੁਰਦੀਪ ਸਿੰਘ, ਜੱਸਾ ਸਿੰਘ, ਰਾਣਾ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |